Breaking News
Smart Media Dashmesh Mohali Walk Smart Media Insurance Point Hardev Singh Ubha

ਫੌਜੀ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਚੰਡੀਗੜ੍ਹ, 10, ਪੰਜਾਬੀ ਦੁਨੀਆ ਬਿਊਰੋ:

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੇ ਆਪਰੇਸ਼ਨ ਦੌਰਾਨ ਸਮਰਾਲਾ ਨੇੜਲੇ ਪਿੰਡ ਮਾਨੂੰਪੁਰ ਦੇ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਏ ਸਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਮਾਨੂੰਪੁਰ ਵਿੱਚ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਐਸ.ਪੀ (ਹੈੱਡਕੁਆਰਟਰ) ਖੰਨਾ ਤੇਜਵੀਰ ਸਿੰਘ ਹੁੰਦਲ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪ੍ਰਿਤਪਾਲ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਨੌਜਵਾਨਾਂ ਲਈ ਸਦਾ ਪ੍ਰੇਰਣਾ ਰਹੇਗੀ ਅਤੇ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਉਹਨਾਂ ਸ਼ਹੀਦ ਦੀ ਸ਼ਹੀਦੀ ਨੂੰ ਦੇਸ਼ ਦੀ ਆਜ਼ਾਦੀ ਦਾ ਅਸਲ ਮਾਣ ਦੱਸਦੇ ਹੋਏ ਕਿਹਾ ਕਿ ਅਸੀਂ ਇਸ ਪਰਿਵਾਰ ਨਾਲ ਚੱਟਾਨ ਵਾਂਗ ਖੜੇ ਹਾਂ।

ਉਪ ਮੰਡਲ ਮੈਜਿਸਟਰੇਟ ਰਜਨੀਸ਼ ਅਰੋੜਾ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਕਿਸੇ ਇੱਕ ਧਰਮ ਜਾਂ ਖੇਤਰ ਤੱਕ ਸੀਮਿਤ ਨਹੀਂ ਹੁੰਦੇ, ਸਗੋਂ ਪੂਰੀ ਕੌਮ ਦਾ ਮਾਣ ਅਤੇ ਦੇਸ਼ ਦਾ ਕੀਮਤੀ ਸਰਮਾਇਆ ਹੁੰਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਪਰਿਵਾਰ ਦੀ ਮੱਦਦ ਲਈ ਤਿਆਰ ਰਹੇਗਾ।ਯਾਦ ਰਹੇ ਕਿ ਪ੍ਰਿਤਪਾਲ ਸਿੰਘ 2015 ਵਿੱਚ ਫੌਜ ਵਿੱਚ ਭਰਤੀ ਹੋਏ ਸਨ। ਉਨ੍ਹਾਂ ਦੇ ਚਾਚਾ ਅਤੇ ਤਾਇਆ ਵੀ ਫੌਜ ਤੋਂ ਸੇਵਾ ਮੁਕਤ ਹਨ।

ਦੱਸਣਯੋਗ ਹੈ ਕਿ ਕੇਵਲ ਛੇ ਮਹੀਨੇ ਪਹਿਲਾਂ ਹੀ ਉਹਨਾਂ ਦਾ ਵਿਆਹ ਹੋਇਆ ਸੀ ਅਤੇ ਪਿੱਛੇ ਪਤਨੀ ਮਨਪ੍ਰੀਤ ਕੌਰ, ਬਜ਼ੁਰਗ ਮਾਤਾ-ਪਿਤਾ ਅਤੇ ਭਰਾ ਹਨ। ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦੀ ਸ਼ਹੀਦੀ ‘ਤੇ ਜਿੱਥੇ ਦੁੱਖ ਪ੍ਰਗਟਾਇਆ ਉਥੇ ਵੀਰਤਾਪੂਰਵਕ ਕੁਰਬਾਨੀ ‘ਤੇ ਮਾਣ ਵੀ ਕੀਤਾ। ਪਰਿਵਾਰ ਨੇ ਕਿਹਾ ਕਿ ਉਹਨਾਂ ਨੂੰ ਪ੍ਰਿਤਪਾਲ ਸਿੰਘ ਦੀ ਕੁਰਬਾਨੀ ‘ਤੇ ਫ਼ਖਰ ਹੈ ਕਿਉਂਕਿ ਉਸਨੇ ਦੇਸ਼ ਲਈ ਜਾਨ ਵਾਰ ਦਿੱਤੀ।

Leave a Reply

Your email address will not be published. Required fields are marked *