Breaking News
Smart Media Dashmesh Insurance Point

ਪੰਜਾਬ ਸਰਕਾਰ ਨੇ ਭਾਰੀ ਵਿਰੋਧ ਬਾਅਦ ‘ਲੈਂਡ ਪੂਲਿੰਗ’ ਨੀਤੀ ਲਈ ਵਾਪਸ

ਚੰਡੀਗੜ੍ਹ, 11 ਅਗਸਤ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਭਾਰੀ ਵਿਰੋਧ ਤੋਂ ਬਾਅਦ ਸਰਕਾਰ ਵੱਲੋਂ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨੀਤੀ ਦਾ ਲਗਾਤਾਰ ਵੱਡੀ ਪੱਧਰ ਉਤੇ ਵਿਰੋਧ ਹੋ ਰਿਹਾ ਸੀ, ਜਿਸ ਤੋਂਠ ਬਾਅਦ ਸਰਕਾਰ ਨੇ ਇਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਲਗਾਤਾਰ ਇਸ ਨੀਤੀ ਦਾ ਵਿਰੋਧ ਕਰਦੀਆਂ ਆ ਰਹੀਆਂ ਸਨ। ਇਸ ਨੀਤੀ ਦੇ ਵਿਰੋਧ ਵਿੱਚ ਹਾਈਕੋਰਟ ਵਿੱਚ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ 10 ਸਤੰਬਰ ਤੱਕ ਰੋਕ ਲਗਾ ਦਿੱਤੀ ਸੀ।

Leave a Reply

Your email address will not be published. Required fields are marked *