Breaking News
Smart Media Dashmesh Mohali Walk Smart Media Insurance Point Hardev Singh Ubha

ਮਹਿੰਦਰ ਸਿੰਘ ਕੇ.ਪੀ. ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਨੇ ਕਾਂਗਰਸ ਨੂੰ ਆਖ਼ਰ ਅਲਵਿਦਾ ਕਹਿ ਦਿੱਤੀ ਹੈ। ਉਹ ਅੱਜ ਸ਼ੋ੍ਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਮਹਿੰਦਰ ਕੇਪੀ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ। ਸ਼ੋ੍ਮਣੀ ਅਕਾਲੀ ਦਲ ਨੇ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਹੀ ਲੋਕ ਸਭਾ ਸੀਟ ਜਲੰਧਰ ਤੋਂ ਉਹਨਾਂ ਨੂੰ ਪਾਰਟੀ ਦਾ ਉਮੀਦਵਾਰ ਵੀ ਐਲਾਨ ਦਿੱਤਾ ਹੈ। ਇਸ ਤਰ੍ਹਾਂ ਹੁਣ ਉਹਨਾਂ ਦੀ ਸਿੱਧੀ ਟੱਕਰ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਵੇਗੀ।

Leave a Reply

Your email address will not be published. Required fields are marked *