Breaking News
Dashmesh GS Electricals Verka Smart Media Insurance Point Tav Prasad

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 14 ਅਗਸਤ, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1.00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ 14 ਅਗਸਤ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਵੀ-ਫਾਈਵ ਗਲੋਬਲ ਹਾਇਰਿੰਗ ਫਾਰ ਏਅਰਟੈੱਲ, ਵਾਂਡਰ ਸਿਸਟਮਜ਼ ਪ੍ਰਾਈਵੇਟ ਲਿਮਟਿਡ, ਆਈ ਪ੍ਰੋਸੈਸ ਸਰਵਿਸਿਜ਼ ਇੰਡੀਆ ਲਿਮਟਿਡ, ਨਵਦੇਸ਼ ਆਟੋਜ਼ ਅਤੇ ਡੀ-ਮਾਰਟ ਜ਼ੀਰਕਪੁਰ ਬਨੂੜ, ਮੋਹਾਲੀ  ਵੱਲੋਂ ਐਸ.ਓ.ਐਚ.ਓ ਸਪੈਸ਼ਲਿਸਟ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਬਿਜ਼ਨਸ-ਰਿਟੇਲ, ਇਲੈਕਟ੍ਰੀਸ਼ੀਅਨ, ਮੌਰਗੇਜ ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਹੈੱਡ-ਚੰਡੀਗੜ੍ਹ, ਕੈਸ਼ੀਅਰ, ਬੀਮਾ ਟੈਲੀਕਾਲਰ, ਬੀਮਾ ਐਗਜ਼ੀਕਿਊਟਿਵ, ਅਕਾਊਂਟ ਮੈਨੇਜਰ-ਬੱਦੀ ਅਤੇ ਪੈਕਰ, ਕੈਸ਼ੀਅਰ, ਸੇਲਜ਼ ਐਸੋਸੀਏਟ, ਗੋਦਾਮ ਸਹਾਇਕ ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (10000/- ਤੋਂ 23000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐਸ.ਏ.ਐਸ ਨਗਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 45 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰਿਜੂਮੇ (Resume) ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Leave a Reply

Your email address will not be published. Required fields are marked *