Breaking News
Smart Media Dashmesh Mohali Walk Smart Media Insurance Point Hardev Singh Ubha

ਸ਼੍ਰੋਮਣੀ ਅਕਾਲੀ ਦਲ ਵਲੋਂ 6 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਮੈਨੀਫੈਸਟੋ ਕਮੇਟੀ ਦੀ ਅੱਜ ਕੀਤੀ ਗਈ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੀ ਗਈ ਨਵੀਂ ਲਿਸਟ ਮੁਤਾਬਕ ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਸੀਟ ਤੋਂ ਰਣਜੀਤ ਸਿੰਘ ਢਿੱਲੋਂ, ਫਿਰੋਜ਼ਪੁਰ ਸੀਟ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਸੀਟ ਤੋਂ ਸੋਹਣ ਸਿੰਘ ਠੰਡਲ, ਚੰਡੀਗੜ੍ਹ ਦੀ ਇਕੋ ਇਕ ਸੀਟ ਤੋਂ ਹਰਦੀਪ ਸਿੰਘ ਬੁਟਰੇਲਾ ਜਦਕਿ ਅੱਜ ਹੀ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ।

Leave a Reply

Your email address will not be published. Required fields are marked *