Breaking News
Dashmesh GS Electricals Verka Smart Media Insurance Point Tav Prasad

ਪੰਜਾਬ ਦੇ 4 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ

ਚੰਡੀਗੜ੍ਹ, 14 ਅਗਸਤ, ਪੰਜਾਬੀ ਦੁਨੀਆ ਬਿਊਰੋ: :

ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ, ਸੀਆਈਏ ਅੰਮ੍ਰਿਤਸਰ ਸਿਟੀ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਕਾਹਲੋਂ, ਯੁਵਾ ਸਾਂਝ ਪ੍ਰੋਗਰਾਮ ਪੰਜਾਬ ਦੇ ਇੰਚਾਰਜ ਇੰਸਪੈਕਟਰ ਨਵਨੀਤ ਕੌਰ, ਇੰਟੈਲੀਜੈਂਸ ਵਿੰਗ ਤੋਂ ਇੰਸਪੈਕਟਰ ਪ੍ਰਭਜੀਤ ਕੁਮਾਰ, ਐਸਆਈ ਲਵਦੀਪ ਸਿੰਘ, ਐਸਆਈ ਗੁਰਮੇਲ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਸੁਖਚੈਨ ਸਿੰਘ, ਐਸਆਈ ਸਤਵਿੰਦਰ ਸਿੰਘ, ਏਐਸਆਈ ਹਰਜਿੰਦਰ ਸਿੰਘ, ਏਐਸਆਈ ਸੰਦੀਪ ਸਿੰਘ, ਐਚਸੀ ਸੰਦੀਪ ਸਿੰਘ, ਐਚਸੀ ਅਕਬਲ ਸਿੰਘ, ਐਚਸੀ ਕਰਮਬੀਰ ਸਿੰਘ ਅਤੇ ਐਚਸੀ ਜਗਜੀਤ ਸਿੰਘ ਸ਼ਾਮਲ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

Leave a Reply

Your email address will not be published. Required fields are marked *