Breaking News
Smart Media Dashmesh Mohali Walk Smart Media Insurance Point Hardev Singh Ubha

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਕਾਰਨ 4 ਮੌਤਾਂ, ਬਚਾਅ ਕਾਰਜ ਜਾਰੀ

ਜੰਮੂ, 17 ਅਗਸਤ, ਪੰਜਾਬੀ ਦੁਨੀਆ ਬਿਊਰੋ:

ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਕਠੂਆ ਵਿੱਚ ਪੈਂਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹ ਸਦਕਾ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਜਦਕਿ ਕਈ ਹੋਰ ਜ਼ਖਮੀ ਹੋ ਗਏ।

ਖਬਰਾਂ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਜਾਂਗਲੋਟ ਦੇ ਇੱਕ ਪਿੰਡ ਵਿੱਚ ਬੱਦਲ ਫਟ ਗਿਆ। ਬੱਦਲ ਫਟਣ ਨਾਲ ਇੱਕ ਰੇਲਵੇ ਟਰੈਕ, ਰਾਸ਼ਟਰੀ ਰਾਜਮਾਰਗ-44 ਅਤੇ ਇੱਕ ਪੁਲਿਸ ਸਟੇਸ਼ਨ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਨੂੰ ਪ੍ਰਭਾਵਿਤ ਕਠੂਆ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਹਤ, ਬਚਾਅ ਅਤੇ ਨਿਕਾਸੀ ਦੇ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਠੂਆ ਪ੍ਰਸ਼ਾਸਨ ਨੇ ਮੌਸਮ ਸਬੰਧੀ ਸਲਾਹ ਜਾਰੀ ਕਰਦਿਆਂ ਜ਼ਿਲ੍ਹੇ ਭਰ ਵਿੱਚ “ਭਾਰੀ ਤੋਂ ਬਹੁਤ ਭਾਰੀ ਬਾਰਿਸ਼” ਹੋਣ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਦਰਿਆਵਾਂ, ਨਾਲਿਆਂ ਅਤੇ ਹੋਰ ਜਲ ਸਰੋਤਾਂ ਦੇ ਨੇੜੇ ਜਾਣ ਤੋਂ ਬਚਣ, ਇਸ ਤੋਂ ਇਲਾਵਾ ਪਹਾੜੀ ਅਤੇ ਜ਼ਮੀਨ ਖਿਸਕਣ ਅਤੇ ਹੋਰ ਜੋਖਮ-ਸੰਭਾਵੀ ਖੇਤਰਾਂ ਤੋਂ ਦੂਰ ਰਹਿਣ ਦੀ ਵੀ ਬੇਨਤੀ ਕੀਤੀ।

ਦੱਸਣਯੋਗ ਹੈ ਕਿ ਇਸੇ ਹਫ਼ਤੇ, ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਕਾਰਨ 50 ਤੋਂ ਵੱਧ ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖਮੀ ਹੋ ਗਏ ਸਨ।

Leave a Reply

Your email address will not be published. Required fields are marked *