Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ, ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਜਾਰੀ ਰਹੇਗੀ

ਚੰਡੀਗੜ੍ਹ, 18 ਅਗਸਤ, ਪੰਜਾਬੀ ਦੁਨੀਆ ਬਿਊਰੋ :

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਹੈ। ਮਾਣਯੋਗ ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ, ਜਿਸ ਵਿਚ ਨਵੀਂ ਭਰਤੀ ਤੱਕ ਇਨ੍ਹਾਂ ਅਸਾਮੀਆਂ ਉਤੇ ਨਿਯੁਕਤੀ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ  ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1,158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਾਂਗੇ।

Leave a Reply

Your email address will not be published. Required fields are marked *