Breaking News
Smart Media Dashmesh Insurance Point

ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ, ਅੰਤਿਮ ਸੰਸਕਾਰ ਭਲਕੇ

ਮੋਹਾਲੀ, 22 ਅਗਸਤ, ਪੰਜਾਬੀ ਦੁਨੀਆ ਬਿਊਰੋ:

ਵਿਸ਼ਵ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ।

ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਬਲੌਂਗੀ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਕਾਰਨ ਦੀ ਖ਼ਬਰ ਸੁਣਦਿਆਂ ਹੀ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਦੱਸਣਯੋਗ ਹੈ ਕਿ ਉਹਨਾਂ ਦਾ ਜਨਮ 4 ਮਈ 1960 ਵਿੱਚ ਹੋਇਆ ਸੀ। ਉਹਨਾਂ 1988 ਵਿੱਚ ਛਣਕਾਟਾ 88 ਨਾਲ ਇੱਕ ਕਾਮੇਡੀਅਨ ਵਜੋਂ ਆਪਣੇ ਪੇਸ਼ੇਵਰ ਕੈਰੀਅਰ ਦੀ ਸ਼ੁਰੂਆਤ ਕੀਤੀ ਅਤੇ ਫਿਲਮ ਦੁੱਲਾ ਭੱਟੀ ਨਾਲ ਇੱਕ ਅਦਾਕਾਰ ਬਣਿਆ। ਉਹ ਆਪਣੀ ਕਾਮੇਡੀ ਲੜੀ ਛਣਕਾਟਾ ਅਤੇ ਵੱਖ-ਵੱਖ ਪੰਜਾਬੀ ਫਿਲਮਾਂ ਵਿੱਚ ਕਾਮੇਡੀ ਭੂਮਿਕਾਵਾਂ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਰਿਹਾ।

Leave a Reply

Your email address will not be published. Required fields are marked *