Breaking News
Dashmesh GS Electricals Verka Smart Media Insurance Point Tav Prasad

ਭਗਵੰਤ ਮਾਨ ਸਰਕਾਰ ਦੀਆਂ ਜ਼ਿਆਦਤੀਆਂ ਅੱਗੇ ਨਹੀਂ ਝੁਕੇਗੀ ਭਾਜਪਾ: ਹਰਦੇਵ ਉੱਭਾ

ਕਿਹਾ, ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾ ਕੇ ਰਹਾਂਗੇ

ਚੰਡੀਗੜ੍ਹ, 24 ਅਗਸਤ, ਪੰਜਾਬੀ ਦੁਨੀਆ ਬਿਊਰੋ:

ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਬਜਾਰ ਦੇ ਖੇੜਾ ਮੰਦਰ ਨੇੜੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਸ਼ ਦਾ ਕੈਂਪ ਲਗਾਉਣ ਜਾ ਰਹੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਡਾਕਟਰ ਸ਼ੁਭਾਸ਼ ਸ਼ਰਮਾ, ਕਮਲਦੀਪ ਸਿੰਘ ਸੈਣੀ, ਸੰਜੀਵ ਖੰਨਾ ਸਮੇਤ ਲੀਡਰਸ਼ਿਪ ਨੂੰ ਹਿਰਾਸਤ ਵਿੱਚ ਲੈਣ ਦੀ ਸ਼ਖਤ ਨਿੰਦਿਆਂ ਕਰਦੇ ਹੋਏ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਗਵੰਤ ਮਾਨ ਦੀ ਤਾਨਾਸ਼ਾਹੀ ਸਰਕਾਰ ਦੀ ਪੁਲਸ ਨੇ ਜ਼ਬਰਦਸਤੀ ਬੈਰੀਅਰ ਮੁੱਲਾਂਪੁਰ ਸ਼ਿੰਗਾਰੀਵਾਲਾ ਚੰਡੀਗੜ੍ਹ ਗੋਲ ਚੌਂਕ ‘ਤੇ ਗ੍ਰਿਫਤਾਰ ਕਰਨ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੰਦਿਆਂ ਕਿਹਾ ਕਿ ਇਹ ਗਰੀਬ ਦੇ ਢਿੱਡ ਉੱਤੇ ਲੱਤ ਮਾਰਨ ਵਾਲਾ ਕੰਮ ਭਗਵੰਤ ਮਾਨ ਨੇ ਕੀਤਾ ਹੈ। ਇਹ ਕਦਮ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਕਹਿਣ ‘ਤੇ ਹੀ ਚੁੱਕਿਆ ਹੈ।”

ਹਰਦੇਵ ਸਿੰਘ ਉੱਭਾ, ਨੇ ਕਿਹਾ ਕਿਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਕਲਿਆਣਕਾਰੀ ਯੋਜਨਾਵਾਂ ਦੇ ਲਾਭ ਨੂੰ ਲੋਕਾ ਤੱਕ ਪਹੁੰਚਾਉਣ ਲਈ ਲਗਾਏ ਜਾ ਰਹੇ ਭਾਜਪਾ ਕੈਂਪਾਂ ਨੂੰ ਰੋਕਣ ਨੇ ਐਮਰਜੈਂਸੀ ਦੇ ਦਿਨਾਂ ਦੀ ਯਾਦ ਨੂੰ ਤਾਜਾ ਕਰ ਦਿੱਤਾ ਹੈ। ਉੱਭਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ, ਉੱਜਵਲਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਕਿਸਾਨ ਸਮਮਾਨ ਨਿਧੀ, ਜਲ ਜੀਵਨ ਮਿਸ਼ਨ ਵਰਗੀਆਂ ਸਕੀਮਾਂ ਦਾ ਲਾਭ ਹਰ ਪੰਜਾਬੀ ਤੱਕ ਪਹੁੰਚਾਉਣਾ ਭਾਜਪਾ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਇਹਨਾਂ ਯੋਜਨਾਵਾਂ ਨੂੰ ਰੋਕਣਾ ਦਰਅਸਲ ਗਰੀਬਾਂ, ਕਿਸਾਨਾਂ ਤੇ ਨੌਜਵਾਨਾਂ ਨਾਲ ਧੋਖਾ ਹੈ।

ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਜਿਨੇ ਮਰਜ਼ੀ ਹੱਥਕੰਡੇ ਅਪਣਾ ਲਵੇ ਭਾਜਪਾ ਕੇਦਰ ਸਰਕਾਰ ਦੀਆ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾ ਤੱਕ ਪਹੁੰਚਾ ਕੇ ਰਹੇਗੀ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮਨੀਸ਼ ਸਿਸੋਦੀਆ ਦੇ ਬੋਲ ਪੁਗਾਉਣ ਲੱਗ ਪਈ ਹੈ, ਮਨੀਸ਼ ਸਿਸੋਦੀਆ ਦੇ ਸਾਮ, ਦਾਮ, ਦੰਡ, ਭੇਦ ਦਾ ਅਸਰ ਸ਼ੁਰੂ ਹੋ ਚੁੱਕਿਆ ਹੈ। ਪੰਜਾਬ ਸਰਕਾਰ ਜੋਰ ਜ਼ਬਰਦਸਤੀ, ਧੱਕੇਸ਼ਾਹੀ, ਲੜਾਈ ਝਗੜਾ ਤੇ ਗੁੰਡਾਗਰਦੀ ਤੇ ਉਤਰ ਆਈ ਹੈ।

ਹਰਦੇਵ ਉੱਭਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਜਪਾ ਕਾਰਕੁਨਾਂ ਦੀ ਗ੍ਰਿਫ਼ਤਾਰੀ ਕਰ ਰਹੀ ਹੈ ਜੋ ਕਿ ਲੋਕਤੰਤਰ ਦੀ ਹੱਦਾਂ ਤੋਂ ਪਰੇ ਹੈ। ਜੇਕਰ ਇਹ ਜ਼ਬਰ ਜਾਰੀ ਰਿਹਾ ਤਾਂ ਭਾਜਪਾ ਪੰਜਾਬ ਵਿੱਚ ਵੱਡੇ ਪੱਧਰ ’ਤੇ ਹੋਰ ਵੱਡੇ ਰੋਸ ਪ੍ਰਦਰਸ਼ਨ ਕਰੇਗੀ।

ਉੱਭਾ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੀ ਜਨਤਾ ਤੱਕ ਮੋਦੀ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਪਹੁੰਚਾ ਕੇ ਹੀ ਰਹੇਗੀ ਅਤੇ ਕਿਸੇ ਵੀ ਧਮਕੀ ਜਾਂ ਗ੍ਰਿਫ਼ਤਾਰੀ ਤੋਂ ਡਰਣ ਵਾਲੀ ਨਹੀਂ।

Leave a Reply

Your email address will not be published. Required fields are marked *