Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਦੇ ਸਕੂਲ-ਕਾਲਜ 7 ਸਤੰਬਰ ਤੱਕ ਬੰਦ

ਚੰਡੀਗੜ੍ਹ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਨੇ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਪੈਦਾ ਹੋਏ ਮਾੜੇ ਹਾਲਾਤਾਂ ਸਦਕਾ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ  ਲਿਆ ਗਿਆ ਹੈ।

ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ

Leave a Reply

Your email address will not be published. Required fields are marked *