Breaking News
Smart Media Dashmesh Mohali Walk Smart Media Insurance Point Hardev Singh Ubha

Ex MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਬੀਤੀ ਰਾਤ 10:45 ਵਜੇ ਦੇ ਕਰੀਬ, ਜਲੰਧਰ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਚੀ ਕੇਪੀ (36) ਵਜੋਂ ਹੋਈ ਹੈ। ਇਹ ਹਾਦਸਾ ਸ਼ਹਿਰ ਦੇ ਇੱਕ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਵਾਪਰਿਆ। ਘਟਨਾ ਸਮੇਂ ਮਹਿੰਦਰ ਸਿੰਘ ਕੇਪੀ ਆਪਣੇ ਘਰ ਵਿੱਚ ਮੌਜੂਦ ਸੀ।

ਦੱਸਣਯੋਗ ਹੈ ਕਿ ਸ੍ਰੀ ਕੇਪੀ ਦਾ ਪੁੱਤਰ ਮਾਡਲ ਟਾਊਨ ਵਿੱਚ ਮਾਤਾ ਰਾਣੀ ਚੌਕ ਨੇੜੇ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ। ਜਿੱਥੇ ਚਾਰ ਵਾਹਨ ਇੱਕ ਦੂਜੇ ਨਾਲ ਟਕਰਾ ਗਏ, ਜਿਸ ਵਿੱਚ ਕੇਪੀ ਦੇ ਪੁੱਤਰ ਰਿਚੀ ਦੀ ਮੌਤ ਹੋ ਗਈ। ਰਿਚੀ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਗਰਦਨ ਟੁੱਟ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਮਹਿੰਦਰ ਸਿੰਘ ਕੇਪੀ ਦੇ ਰਿਸ਼ਤੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਕੇਪੀ ਦਾ ਪੁੱਤਰ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਕ੍ਰੇਟਾ ਗੱਡੀ ਨੇ ਪਹਿਲਾਂ ਦੋ ਕਾਰਾਂ ਨੂੰ ਟੱਕਰ ਮਾਰੀ, ਫਿਰ ਕੇਪੀ ਦੇ ਪੁੱਤਰਦੀ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦਿੱਤੀ। ਦੂਜੀਆਂ ਕਾਰਾਂ ਵਿੱਚ ਬੈਠੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਪਰ ਰਿਚੀ ਦੀ ਮੌਤ ਹੋ ਗਈ। ਪੁਲਿਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *