Breaking News
Smart Media Dashmesh Mohali Walk Smart Media Insurance Point Hardev Singh Ubha

ਭਾਈ ਅੰਮ੍ਰਿਤਪਾਲ ਸਿੰਘ ਜੇਲ੍ਹ ‘ਚੋਂ ਲੜਨਗੇ ਲੋਕ ਸਭਾ ਚੋਣ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਜਾ ਰਹੇ ਹਨ। ਇਹ ਦਾਅਵਾ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਕਰਦਿਆਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਇਹ ਚੋਣ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਚੋਣ ਲੜਨਗੇ।

ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਹ ਡਿਬਰੂਗੜ੍ਹ ਜੇਲ੍ਹ ‘ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਤੇ ਉਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਐੱਨਐੱਸਏ ਲੱਗਿਆ ਹੋਇਆ।

Leave a Reply

Your email address will not be published. Required fields are marked *