Breaking News
Smart Media Dashmesh Mohali Walk Smart Media Insurance Point Hardev Singh Ubha

ਪੀ.ਐਸ.ਐਸ. ਰਿਟਾ: ਅਫਸਰਾਂ ਦੀ ਮੀਟਿੰਗ ‘ਚ ਮੇਅਰ ਚੰਡੀਗੜ੍ਹ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਿਵਿਲ ਸਕੱਤਰ ਤੇ ਰਿਟਾਇਰ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮਲ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਸ਼੍ਰੀਮਤੀ ਹਰਪ੍ਰੀਤ ਕੌਰ ਬਾਬਲਾ ਮੇਅਰ ਚੰਡੀਗੜ੍ਹ ਸ਼ਾਮਿਲ ਹੋਏ।

ਇਸ ਦੌਰਾਨ ਸ਼੍ਰੀ ਸ਼ਰਮਾ ਨੇ ਮੇਅਰ ਜੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਅਤੇ ਕਰਮਚਾਰੀਆਂ ਨੂੰ ਕੇਂਦਰ ਪੈਟਰਨ ਤੇ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ 11% ਡੀ.ਏ ਘੱਟ ਮਿਲ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਪੈਨਸ਼ਨਰ ਅਤੇ ਕਰਮਚਾਰੀਆਂ ਨੂੰ ਕੇਂਦਰ ਪੈਟਰਨ ਦੇ ਡੀ.ਏ ਅਤੇ ਪੇ-ਕਮਿਸ਼ਨ ਦਾ ਬਕਾਇਆ ਵੀ ਦੇ ਦਿੱਤਾ ਹੈ, ਪਰੰਤੂ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਪੇ ਕਮਿਸ਼ਨ ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ।

ਸ਼੍ਰੀਮਤੀ ਹਰਪ੍ਰੀਤ ਕੌਰ ਬਾਬਲਾ ਨੇ ਭਰੋਸਾ ਦਿੱਤਾ ਕਿ ਉਹ ਉਹਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਜੀ ਨਾਲ ਮਾਮਲਾ ਉਠਾਉਣਗੇ। ਐਸੋਸੀਏਸ਼ਨ ਦੀ ਟੀਮ ਵੱਲੋਂ ਸ਼੍ਰੀਮਤੀ ਬਬਲਾ ਜੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆ ਕਿਹਾ ਗਿਆ। ਇਸ ਸਮੇਂ ਸੈਕਟਰ 22 ਦੇ ਕੌਂਸਲਰ ਸਰਦਾਰ ਦਮਨਪ੍ਰੀਤ ਸਿੰਘ ਵੀ ਹਾਜ਼ਰ ਸਨ। ਜਿਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਉਨਾਂ ਦਾ ਸਨਮਾਨ ਕੀਤਾ ਗਿਆ। ਦਮਨਪ੍ਰੀਤ ਸਿੰਘ ਵੱਲੋਂ ਵੀ ਯਕੀਨ ਦਿਵਾਇਆ ਗਿਆ ਕਿ ਉਹ ਉਨਾਂ ਦਾ ਮੈਮੋਰੈਂਡਮ ਮੁੱਖ ਮੰਤਰੀ ਜੀ ਨੂੰ ਭੇਜਣ ਉਪਰੰਤ ਉਹਨਾਂ ਦੀ ਮੰਗ ਮੰਨਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਮਨੋਹਰ ਸਿੰਘ ਮੱਕੜ, ਉਮਾਕਾਂਤ ਤਿਵਾੜ, ਕਰਨੈਲ ਸਿੰਘ ਸੈਣੀ, ਧੰਨਾ ਸਿੰਘ, ਬੀ.ਐਸ ਸੋਢੀ, ਸੁਖਦੇਵ ਸਿੰਘ, ਸੁਰਜੀਤ ਸਿੰਘ, ਸੀਤਲ ਚੰਦਨ, ਸੁਰੇਖਾ ਅਤੇ ਆਸ਼ਾ ਸੂਦ ਹਾਜਰ ਸਨ।

Leave a Reply

Your email address will not be published. Required fields are marked *