Breaking News
Smart Media Dashmesh Mohali Walk Smart Media Insurance Point Hardev Singh Ubha

ਕਾਂਗਰਸ ਨੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਨਵੀਂ ਦਿੱਲੀ/ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਕਾਂਗਰਸ ਪਾਰਟੀ, ਪੰਜਾਬ ਨੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਕਾਂਗਰਸ ਦੀ ਵਰਕਿੰਗ ਕਮੇਟੀ ਦੇ ਸਥਾਈ ਮੈਂਬਰ ਅਤੇ ਇੰਚਾਰਜ ਪੰਜਾਬ ਸ੍ਰੀ ਦੇਵੇਂਦਰ ਯਾਦਵ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਵਿਰੋਧੀ ਬਿਆਨਬਾਜ਼ੀ, ਪਾਰਟੀ ਸੰਗਠਨ ਦਾ ਅਕਸ ਖਰਾਬ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਸੀ। ਉਹਨਾਂ ਨੂੰ ਪਾਰਟੀ ਵਲੋਂ ਅਨੇਕਾਂ ਵਾਰ ਚਿਤਾਵਨੀਆਂ ਦਿੱਤੇ ਜਾਣ ਦੇ ਬਾਵਜੂਦ ਉਹਨਾਂ ਇਸ ਨੂੰ ਅਣਗੌਲਿਆ ਹੀ ਕੀਤਾ। ਇਸ ਲਈ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਦੇ ਤੁਰੰਤ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *