
ਮੋਹਾਲੀ, 17 ਸਤੰਬਰ, ਅਮਨਦੀਪ ਸਿੰਘ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਸੀਨੀਅਰ ਸਹਾਇਕ ਪਵਿੱਤਰ ਸਿੰਘ ਰੁਪਾਲਹੇੜੀ ਦੇ ਪੁਤਰ ਕਮਲਜੀਤ ਸਿੰਘ ਦੀ ਭਰ ਜਵਾਨੀ ਵਿੱਚ ਅਚਾਨਕ ਮੌਤ ਹੋ ਗਈ। ਕਮਲਜੀਤ ਸਿੰਘ ਅਪਣੇ ਪਿਛੇ ਪਤਨੀ, ਦੋ ਬੇਟੀਆਂ ਅਤੇ ਇਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਆਤਮਿਕ ਸਾਂਤੀ ਲਈ ਸਹਿਜ ਪਾਠ ਦੇ ਭੋਗ 21 ਸਤੰਬਰ, 2025 ਦਿਨ ਐਤਵਾਰ ਉਹਨਾਂ ਦੇ ਗ੍ਰਹਿ ਪਿੰਡ ਰੁਪਾਲਹੇੜੀ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਪਾਇਆ ਜਾਵੇਗਾ। ਇਸ ਉਪਰੰਤ ਗੁਰਦੁਆਰਾ ਸਾਹਿਬ ਰੁਪਾਲਹੇੜੀ ਵਿਖੇ ਬਾਅਦ ਦੁਪਿਹਰ 12 ਵਜ੍ਹੇ ਤੋਂ 1 ਵਜ੍ਹੇ ਤੱਕ ਵਿਰਾਗਮਈ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾ ਮੁਕਤ ਆਫੀਸਰ ਵੈਲਫੇਅਰ ਐਸੋਸੀਏਸਨ ਦੇ ਕਨਵੀਨਰ ਗੁਰਦੀਪ ਸਿੰਘ ਢਿਲੋਂ, ਜਨਜਲ ਸਕੱਤਰ ਹਰਬੰਸ ਸਿੰਘ ਢੋਲੇਵਾਲ, ਸਾਥੀ ਕਰਤਾਰ ਰਾਣੂੰ ਯਾਦਗਾਰੀ ਟਰੱਸਟ ਦੇ ਪ੍ਰਧਾਨ ਜਰਨੈਲ ਸਿੰਘ ਚੁੰਨੀ, ਜਨਰਲ ਸਕੱਤ਼ਰ ਕਮਿਕਰ ਸਿੰਘ ਗਿੱਲ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਪ੍ਰਧਾਨ ਬੀਬਾ ਰਮਨਦੀਪ ਕੌਰ ਗਿੱਲ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਨੇ ਪਵਿੱਤਰ ਸਿੰਘ ਧਨੋਆ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ ਤੇ ਵਿਛੜੀ ਆਤਮਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।