Breaking News
Smart Media Dashmesh Mohali Walk Smart Media Insurance Point Hardev Singh Ubha

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨਹੀਂ ਰਹੇ

ਚੰਡੀਗੜ੍ਹ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਅੱਜ ਦੇਹਾਂਤ ਹੋ ਗਿਆ। ਦੱਸਣਯੋਗ ਹੈ ਕਿ ਸ. ਹਰਮੇਲ ਸਿੰਘ ਟੌਹੜਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ। ਸੂਤਰਾਂ ਮੁਤਾਬਕ 77 ਵਰ੍ਹਿਆਂ ਦੇ ਹਰਮੇਲ ਸਿੰਘ ਟੌਹੜਾ ਨੇ ਅੱਜ ਸ਼ਾਮ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।

ਦੱਸਣਯੋਗ ਹੈ ਕਿ ਸਵ: ਹਰਮੇਲ ਸਿੰਘ ਟੌਹੜਾ 1997 ‘ਚ ਹਲਕਾ ਡਕਾਲਾ (ਹੁਣ ਸਨੌਰ) ਤੋਂ ਵਿਧਾਇਕ ਚੁਣੇ ਗਏ ਸਨ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਬਣੇ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਮਿਤੀ 23 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਿੰਡ ਟੌਹੜਾ ਵਿਖੇ ਕੀਤਾ ਜਾਵੇਗਾ।

ਉਹ ਆਪਣੇ ਪਰਿਵਾਰ ਵਿੱਚ ਆਪਣੀ ਪਤਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਦੋ ਪੁੱਤਰਾਂ ਹਰਿੰਦਰਪਾਲ ਸਿੰਘ ਟੌਹੜਾ ਤੇ ਕੰਵਰਬੀਰ ਸਿੰਘ ਟੌਹੜਾ ਅਤੇ ਦੋ ਪੁੱਤਰੀਆਂ ਡਾ. ਜਸਪ੍ਰੀਤ ਕੌਰ ਟਿਵਾਣਾ ਤੇ ਗੁਰਮਨਪ੍ਰੀਤ ਕੌਰ ਯੂਐਸਏ ਸਮੇਤ ਹੋਰ ਪਰਿਵਾਰਕ ਜੀਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।

Leave a Reply

Your email address will not be published. Required fields are marked *