
ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ ਜਦਕਿ 13 ਅਕਤੂਬਰ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ।
ਦੱਸਣਯੋਗ ਹੈ ਕਿ ਸੰਜੀਵ ਅਰੋੜਾ ਦੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।
