Breaking News
Smart Media Dashmesh Mohali Walk Smart Media Insurance Point Hardev Singh Ubha

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 209 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,047 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 854 ਗ੍ਰਾਮ ਹੈਰੋਇਨ, 26 ਕੁਇੰਟਲ ਭੁੱਕੀ, 21 ਕਿਲੋ ਗਾਂਜਾ, 1688 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4010 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 403 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 444 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *