Breaking News
Smart Media Dashmesh Insurance Point

ਕੇਂਦਰ ਵਲੋਂ ਮੁਲਾਜ਼ਮਾਂ ਨੂੰ ਦੀਵਾਲੀ ਤੋਹਫ਼ਾ: ਮਹਿੰਗਾਈ ਭੱਤਾ ਵਧਾਇਆ

ਨਵੀਂ ਦਿੱਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਕੇਂਦਰ ਦੀ ਮੋਦੀ ਸਰਕਾਰ ਨੇ ਦੀਵਾਲੀ ਅਤੇ ਦੁਸਹਿਰੇ ਮੌਕੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3% ਵਾਧਾ ਕੀਤਾ ਹੈ। ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਕਰਮਚਾਰੀਆਂ ਨੂੰ ਤਿੰਨ ਮਹੀਨਿਆਂ ਦਾ ਬਕਾਇਆ ਮਿਲੇਗਾ।ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।

ਇਸ ਵਾਧੇ ਨਾਲ ਹੁਣ ਕਰਮਚਾਰੀਆਂ ਦਾ ਮਹਿੰਗਾਈ ਭੱਤਾ 55% ਤੋਂ ਵਧ ਕੇ 58% ਹੋ ਜਾਵੇਗਾ। ਇਹ ਲਾਭ 49.2 ਲੱਖ ਕੇਂਦਰੀ ਕਰਮਚਾਰੀਆਂ ਅਤੇ 68.7 ਲੱਖ ਪੈਨਸ਼ਨਰਾਂ ਨੂੰ ਮਿਲੇਗਾ। ਇਸ ਨਾਲ ਕੇਂਦਰ ਸਰਕਾਰ ਦੇ ਖਜ਼ਾਨੇ ‘ਤੇ 10,084 ਕਰੋੜ ਰੁਪਏ ਦਾ ਬੋਝ ਪਵੇਗਾ।

Leave a Reply

Your email address will not be published. Required fields are marked *