Breaking News
Smart Media Dashmesh Mohali Walk Smart Media Insurance Point Hardev Singh Ubha

ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਰਨਾਲਾ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਵਿੱਚ ਸਾਬਕਾ ਸਰਪੰਚ ਦੇ ਪੁੱਤਰ ਦਾ ਅੱਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ਹਿਣਾ ਦੀ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਪੁੱਤ ਸੁਖਵਿੰਦਰ ਸਿੰਘ ਕਲਕੱਤਾ ਦਾ ਅੱਜ ਪਿੰਡ ਦੇ ਬੱਸ ਅੱਡੇ ਉਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਪਹਿਲਾਂ ਕਾਂਗਰਸ ਵਿੱਚ ਕੰਮ ਕਰਦਾ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।

ਪੁਲਿਸ ਹਾਲੇ ਤੱਕ ਹੱਤਿਆ ਦੇ ਕਾਰਨ ਅਤੇ ਸ਼ੱਕੀ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Leave a Reply

Your email address will not be published. Required fields are marked *