Breaking News
Smart Media Dashmesh Insurance Point

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਹੀਂ ਰਹੇ

ਮੋਹਾਲੀ, 8 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਦੇਹਾਂਤ ਹੋ ਗਿਆ। ਸੂਤਰਾਂ ਮੁਤਾਬਕ ਉਹਨਾਂ ਹਸਪਤਾਲ ਵਿੱਚ ਦਮ ਤੋੜ ਦਿੱਤਾ। ਉਹਨਾਂ ਨੂੰ ਕਰੀਬ ਦੋ ਹਫਤੇ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਜਿਥੇ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ, ਉਸ ਵਿੱਚ ਕੋਈ ਸੁਧਾਰ ਨਹੀਂ ਹੋਇਆ। ਇਸੇ ਕਰਕੇ ਸ਼ਨੀਵਾਰ ਨੂੰ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਮੰਦਭਾਗੀ ਖਬਰ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸੰਨਾਟਾ ਛਾ ਗਿਆ ਹੈ। ਵੱਖ-ਵੱਖ ਕਲਾਕਾਰਾਂ ਅਤੇ ਜਵੰਦਾ ਦੇ ਚਹੇਤਿਆਂ ਨੇ ਉਹਨਾਂ ਦੀ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਦੱਸਣਯੋਗ ਹੈ ਕਿ ਜਵੰਦਾ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਆਕਸੀਜਨ ਉਸਦੇ ਦਿਮਾਗ ਤੱਕ ਨਹੀਂ ਪਹੁੰਚ ਰਹੀ ਸੀ। ਡਾਕਟਰਾਂ ਦੀ ਇੱਕ ਟੀਮ ਹਰ ਘੰਟੇ ਉਸਦੀ ਹਾਲਤ ਦੀ ਨਿਗਰਾਨੀ ਕਰ ਰਹੀ ਸੀ।

Leave a Reply

Your email address will not be published. Required fields are marked *