Breaking News
Smart Media Dashmesh Mohali Walk Smart Media Insurance Point Hardev Singh Ubha

ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ SC ਨੇ ਕੀਤਾ ਖਾਰਜ

ਨਵੀਂ ਦਿੱਲੀ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ EVM ਅਤੇ VVPAT ਸਲਿੱਪਾਂ ਦੀ 100% ਕਰਾਸ ਚੈਕਿੰਗ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।ਮਾਮਲੇ ਦੀ ਸੁਣਵਾਈ ਕਰ ਰਹੇ ਦੋਵੇਂ ਜੱਜਾਂ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ 24 ਅਪ੍ਰੈਲ ਨੂੰ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੁਪਰੀਮ ਕੋਰਟ ਵਿੱਚ 40 ਮਿੰਟ ਤੱਕ ਚੱਲੀ ਸੁਣਵਾਈ ‘ਚ ਜਸਟਿਸ ਸੰਜੀਵ ਖੰਨਾ ਨੇ ਕਿਹਾ ਸੀ ਕਿ ਅਸੀਂ ਮੈਰਿਟ ‘ਤੇ ਦੁਬਾਰਾ ਸੁਣਵਾਈ ਨਹੀਂ ਕਰ ਰਹੇ ਹਾਂ। ਅਸੀਂ ਕੁਝ ਸਪਸ਼ਟੀਕਰਨ ਚਾਹੁੰਦੇ ਹਾਂ। ਸਾਡੇ ਕੋਲ ਕੁਝ ਸਵਾਲ ਸਨ ਅਤੇ ਸਾਨੂੰ ਜਵਾਬ ਮਿਲ ਗਏ ਅਤੇ ਅਸੀਂ ਫੈਸਲਾ ਰਾਖਵਾਂ ਰੱਖ ਰਹੇ ਹਾਂ।

Leave a Reply

Your email address will not be published. Required fields are marked *