Breaking News
Smart Media Dashmesh Mohali Walk Smart Media Insurance Point Hardev Singh Ubha

ਮੋਹਾਲੀ ਨਗਰ ਨਿਗਮ ਦੀਆਂ ਹੱਦਾਂ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ, 15 ਦਿਨਾਂ ’ਚ ਇਤਰਾਜ ਮੰਗੇ

ਚੰਡੀਗੜ੍ਹ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਿੱਚ ਵਾਧਾ ਕਰਨ ਹਿੱਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ 21 ਅਕਤੂਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਨਗਰ ਨਿਗਮ ਦੀਆਂ ਵਧਾਈਆਂ ਗਈਆਂ ਹੱਦਾਂ ਬਾਰੇ 15 ਦਿਨਾਂ ਦੇ ਅੰਦਰ ਅੰਦਰ ਲੋਕਾਂ ਤੋਂ ਇਤਰਾਜ ਮੰਗੇ ਗਏ ਹਨ। ਇਸ ਤੋਂ ਬਾਅਦ ਕਾਰਪੋਰੇਸ਼ਨ ਦੀਆਂ ਹੱਦਾਂ ਵਧਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇਜਵੀਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਹੋਏ ਇਸ ਨੋਟੀਫਿਕੇਸ਼ਨ ’ਚ ਮੋਹਾਲੀ ਦਾ ਐਰੋਸਿਟੀ ਏਰੀਆ, ਸੈਕਟਰ 81-82, 83, 85, 86, ਸੈਕਟਰ 94 ਤੋਂ  91 ਤੱਕ, ਸੈਕਟਰ 73, 74 (ਉਦਯੋਗਿਕ ਏਰੀਆ) ਆਦਿ ਲਏ ਗਏ ਹਨ।

Leave a Reply

Your email address will not be published. Required fields are marked *