Breaking News
Smart Media Dashmesh Mohali Walk Smart Media Insurance Point Hardev Singh Ubha

ਚਿੜੀਆਘਰ ‘ਚ ਅੱਗ ਲੱਗਣ ਕਾਰਨ 20 ਈ-ਗੱਡੀਆਂ ਸੜ ਕੇ ਹੋਈਆਂ ਸੁਆਹ

ਮੋਹਾਲੀ, 28 ਅਕਤੂਬਰ, ਅਮਨਦੀਪ ਸਿੰਘ:

ਮੋਹਾਲੀ ਜ਼ਿਲ੍ਹੇ ਅੰਦਰ ਪੈਂਦਾ ਛਤਬੀੜ ਚਿੜੀਆ ਘਰ ਵਿੱਚ ਖੜ੍ਹੀਆਂ ਅੱਜ ਅਚਾਨਕ ਬੈਟਰੀ ਨਾਲ ਚੱਲਣ ਵਾਲੀਆਂ ਇਲੈਕਟ੍ਰਾਨਿਕ ਗੱਡੀਆਂ ਨੂੰ ਅੱਗ ਲੱਗ ਗਈ। ਥੋੜ੍ਹੇ ਸਮੇਂ ਵਿੱਚ ਹੀ ਅੱਗ ਭਿਆਨਕ ਰੂਪ ਧਾਰਨ ਕਰ ਗਈ। ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ਉਤੇ ਪਹੁੰਚ ਗਈਆਂ ਅਤੇ ਕਾਫੀ ਜਦੋ-ਜਹਿਦ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ। ਇਸ ਘਟਨਾ ਵਿੱਚ 20 ਦੇ ਕਰੀਬ ਗੱਡੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਦੱਸਿਆ ਜਾ ਰਿਹਾ ਹੈ ਅੱਗ ਉਸ ਸਮੇਂ ਲੱਗੀ ਜਦੋਂ ਗੱਡੀਆਂ ਚਾਰਜਿੰਗ ਸਟੇਸ਼ਨ ਉਤੇ ਖੜ੍ਹੀਆਂ ਸਨ। ਅੱਗ ਨਾਲ ਚਾਰਜਿੰਗ ਸਟੇਸ਼ਨ ਖੇਤਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

ਦੱਸਣਯੋਗ ਹੈ ਕਿ ਚਿੜੀਆਘਰ ਵਿੱਚ ਸੈਲਾਨੀਆਂ ਨੂੰ ਘੁਮਾਉਣ ਲਈ ਇਲੈਕਟ੍ਰਾਨਿਕ ਗੱਡੀਆਂ ਦੀ ਵਰਤੋਂ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *