Breaking News
Smart Media Dashmesh Insurance Point

350ਵਾਂ ਸ਼ਹੀਦੀ ਦਿਹਾੜਾ: ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ 4 ਨਵੰਬਰ ਤੋਂ 

ਪਠਾਨਕੋਟ, ਜਲੰਧਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਪੁਖਤਾ ਪ੍ਰਬੰਧ : ਸੌਂਦ

ਸਾਰੇ ਜ਼ਿਲ੍ਹਿਆਂ ਵਿੱਚ 20 ਨਵੰਬਰ ਤੱਕ ਜਾਰੀ ਰਹਿਣਗੇ ਲਾਈਟ ਐਂਡ ਸਾਊਂਡ ਸ਼ੋਅ

ਚੰਡੀਗੜ੍ਹ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ।

ਸੌਂਦ ਨੇ ਦੱਸਿਆ ਕਿ 4 ਨਵੰਬਰ 2025 ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰਹਿਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ। 

ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨਵੰਬਰ ਤੱਕ 4 ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਆਰੰਭਤਾ ਸ੍ਰੀਨਗਰ ਤੋਂ ਹੋਵੇਗੀ।

Leave a Reply

Your email address will not be published. Required fields are marked *