Breaking News
Smart Media Dashmesh Mohali Walk Smart Media Insurance Point Hardev Singh Ubha

ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ (ਰਜਿ:) ਮੋਹਾਲੀ ਵੱਲੋਂ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ

ਮੋਹਾਲੀ, 17 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਮੱਘਰ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿੱਚ ਬੀਤੀ ਕੱਲ੍ਹ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ (ਰਜਿ:) ਮੋਹਾਲੀ ਵੱਲੋਂ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7, ਮੋਹਾਲੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ 06.30 ਵਜੇ ਤੋਂ 08-00 ਵਜੇ ਤੱਕ ਗੁਰੂ ਘਰ ਦੇ ਕੀਰਤਨੀਏ ਜੱਥੇ ਰਾਹੀਂ ਸੰਗਤਾਂ ਨੂੰ ਅੰਮ੍ਰਿਤ ਰਸ ਕੀਰਤਨ ਦੁਆਰਾ ਗੁਰਬਾਣੀ ਨਾਲ ਜੋੜਿਆ ਗਿਆ। ਸਭਾ ਵੱਲੋਂ ਪਹਿਲੀ ਵਾਰ ਇਹ ਉਪਰਾਲਾ ਕੀਤਾ ਗਿਆ। ਇਸ ਦੇ ਨਤੀਜੇ ਵਜੋਂ ਸੰਗਤਾਂ ਦੇ ਭਾਰੀ ਇਕੱਠ ਨੇ ਆਪਣੀ ਹਾਜਰੀ ਲਗਵਾਈ। ਸਾਰੀ ਸੰਗਤ ਨੇ ਇਸ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।

ਦੱਸਣਯੋਗ ਹੈ ਕਿ ਅੱਗੇ ਤੋਂ ਹਰ ਮਹੀਨੇ ਸੰਗਰਾਂਦ ਦਾ ਦਿਹਾੜਾ ਮਨਾਇਆ ਜਾਇਆ ਕਰੇਗਾ। ਲੰਗਰ ਦੀ ਸੇਵਾ ਸਭਾ ਦੇ ਸੰਯੁਕਤ ਸਕੱਤਰ ਸ੍ਰੀ ਕੇ.ਆਰ. ਚੌਧਰੀ ਜੀ ਵਲੋਂ ਨਿਭਾਈ ਗਈ।ਸਭਾ ਦੇ ਪ੍ਰੈਸ ਸਕੱਤਰ ਸ੍ਰੀ ਧਰਮ ਪਾਲ ਹੁਸ਼ਿਆਰਪੁਰੀ ਵੱਲੋਂ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਸ੍ਰੀ ਮਨਜੀਤ ਸਿੰਘ ਮਾਨ, ਜਨਰਲ ਸਕੱਤਰ ਵੱਲੋਂ ਗੁਰੂ ਘਰ ਵਿੱਚ ਆਈ ਸੰਗਤ ਨੂੰ ਇਸ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਅੰਤ ਵਿੱਚ ਸ੍ਰੀ ਹਰਬੰਸ ਲਾਲ ਮਹਿਮੀ ਸਭਾ ਦੇ ਵਾਈਸ ਪ੍ਰਧਾਨ ਜੀ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *