
ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਟੀਮ ‘ਚ ਸ਼ਾਮਲ, ਜਸਪ੍ਰੀਤ ਬੁਮਰਾਹ ਨੂੰ ਦਿੱਤਾ ਆਰਾਮ
ਨਵੀਂ ਦਿੱਲੀ, 24 ਨਵੰਬਰ, ਪੰਜਾਬੀ ਦੁਨੀਆ ਬਿਊਰੋ:
ਬੀਸੀਸੀਆਈ ਨੇ ਐਤਵਾਰ ਨੂੰ ਦੱਖਣੀ ਅਫਰੀਕਾ ਨਾਲ ਵਨ-ਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਮੁਤਾਬਕ ਕਪਤਾਨ ਸ਼ੁਭਮਨ ਗਿੱਲ ਦੀ ਗੈਰਹਾਜ਼ਰੀ ਵਿੱਚ ਕੇਐਲ ਰਾਹੁਲ 50 ਓਵਰਾਂ ਦੇ ਫਾਰਮੈਟ ਵਿੱਚ ਭਾਰਤ ਦੀ ਅਗਵਾਈ ਕਰਨਗੇ। ਆਸਟ੍ਰੇਲੀਆ ਲੜੀ ਦੌਰਾਨ ਬਿਹਤਰ ਪ੍ਰਦਰਸ਼ਨ ਸਦਕਾ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਟੀਮ ਵਿੱਚ ਆਪਣੀ ਜਗ੍ਹਾ ਬਣਾਈ ਰੱਖੀ ਹੈ ਜਦਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ।
ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ, ਇਸ ਲੜੀ ਲਈ ਉਪ ਕਪਤਾਨ ਹੋਣਗੇ, ਜਦਕਿ ਰੁਤੁਰਾਜ ਗਾਇਕਵਾੜ ਨੂੰ ਵੀ ਇਸ ਲੜੀ ਲਈ ਚੁਣਿਆ ਗਿਆ ਹੈ। ਆਸਟ੍ਰੇਲੀਆ ਲੜੀ ਵਿੱਚ ਨਾ ਖੇਡਣ ਤੋਂ ਬਾਅਦ ਰਵਿੰਦਰ ਜਡੇਜਾ ਨੇ ਵੀ 50 ਓਵਰਾਂ ਦੀ ਟੀਮ ਵਿੱਚ ਵਾਪਸੀ ਕੀਤੀ ਹੈ। ਬੁਮਰਾਹ ਤੋਂ ਇਲਾਵਾ, ਦੱਖਣੀ ਅਫਰੀਕਾ ਵਿਰੁੱਧ 2 ਮੈਚਾਂ ਦੀ ਟੈਸਟ ਲੜੀ ਵਿੱਚ ਹਿੱਸਾ ਲੈਣ ਵਾਲੇ ਮੁਹੰਮਦ ਸਿਰਾਜ ਅਤੇ ਅਕਸ਼ਰ ਪਟੇਲ ਨੂੰ ਵੀ ਆਰਾਮ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਦੋਵਾਂ ਟੀਮਾਂ ਵਿਚਕਾਰ ਪਹਿਲਾ ਵਨਡੇ 30 ਨਵੰਬਰ ਨੂੰ ਰਾਂਚੀ ਵਿਖੇ ਖੇਡਿਆ ਜਾਵੇਗਾ, ਜਦਕਿ ਦੂਜਾ ਮੈਚ 3 ਦਸੰਬਰ ਨੂੰ ਰਾਏਪੁਰ ਵਿੱਚ ਹੋਵੇਗਾ। ਤੀਜਾ ਅਤੇ ਆਖਰੀ ਵਨਡੇ ਮੈਚ 6 ਦਸੰਬਰ ਨੂੰ ਵਿਸ਼ਾਖਾਪਟਨਮ ਵਿੱਚ ਹੋਵੇਗਾ।
ਭਾਰਤ ਦੀ ODI ਟੀਮ: ਰੋਹਿਤ ਸ਼ਰਮਾ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਤਿਲਕ ਵਰਮਾ, ਕੇਐੱਲ ਰਾਹੁਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ , ਰਵਿੰਦਰ ਜਡੇਜਾ, ਕੁਲਦੀਪ ਯਾਦਵ , ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਰੁਤੁਰਾਜ ਗਾਇਕਵਾੜ, ਪਰਾਸਿਧ ਕ੍ਰਿਸ਼ਨਾ , ਅਰਸ਼ਦੀਪ ਸਿੰਘ ਅਤੇ ਧਰੁਵ ਜੁਰੇਲ।