Breaking News
Smart Media Dashmesh Insurance Point

ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ/ਚੰਡੀਗੜ੍ਹ, 8 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਫੈਸਲਾ ਬੀਤੇ ਦਿਨੀਂ ਡਾਕਟਰ ਨਵਜੋਤ ਕੌਰ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਹਨਾਂ ਦਾਅਵਾ ਕੀਤਾ ਸੀ ਕਿ ਜੇ ਕੋਈ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨਾ ਚਾਹੁੰਦਾ ਹੈ, ਉਸਨੂੰ ਪਾਰਟੀ ਵਿੱਚ 500 ਕਰੋੜ ਰੁਪਏ ਦੇਣਾ ਪਵੇਗਾ।

ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਇੱਕ ਦਫ਼ਤਰੀ ਹੁਕਮ ਵਿੱਚ ਕਿਹਾ, “ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।”

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸਿੱਧੂ ਨੇ ਇਹ ਦਾਅਵਾ ਕਰਕੇ ਵਿਵਾਦ ਛੇੜ ਦਿੱਤਾ ਸੀ ਕਿ ਜੋ ਕੋਈ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਨਾ ਚਾਹੁੰਦਾ ਹੈ, ਉਸਨੂੰ ਪਾਰਟੀ ਵਿੱਚ 500 ਕਰੋੜ ਰੁਪਏ ਦਾ ਸੂਟਕੇਸ ਦੇਣਾ ਪਵੇਗਾ।

ਡਾ. ਨਵਜੋਤ ਕੌਰ ਨੇ ਕਿਹਾ ਕਿ ਉਸ ਕੋਲ ਅਤੇ ਉਸ ਦੇ ਪਤੀ ਕੋਲ ਇੰਨੀ ਵੱਡੀ ਰਕਮ ਨਹੀਂ ਹੈ ਜੋ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਲਈ ਦੇ ਸਕਣ।

Leave a Reply

Your email address will not be published. Required fields are marked *