Breaking News
Smart Media Dashmesh Mohali Walk Smart Media Insurance Point Hardev Singh Ubha

ਸੁਖਬੀਰ ਬਾਦਲ ਨੇ ਗਿੱਦੜਬਾਹਾ ਤੋਂ ਚੋਣ ਲੜਨ ਦਾ ਕੀਤਾ ਐਲਾਨ

ਗਿੱਦੜਬਾਹਾ/ਚੰਡੀਗੜ੍ਹ, 9 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਗਿੱਦੜਬਾਹਾ ਤੋਂ ਵੀ ਚੋਣ ਲੜਨਗੇ। ਸੁਖਬੀਰ ਬਾਦਲ ਨੇ ਇਹ ਐਲਾਨ ਪਾਰਟੀ ਵਰਕਰਾਂ ਦੀ ਜ਼ੋਰਦਾਰ ਮੰਗ ਤੋਂ ਬਾਅਦ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਦਿਆਂ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਹਲਕੇ ਤੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਚੋਣਾਂ ਪਾਰਟੀ ਲਈ ਇੱਕ ਚੰਗਾ ਤਜਰਬਾ ਸਨ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣ। ਸ੍ਰੀ ਬਾਦਲ ਨੇ ਮਾਲਵਾ ਪਬਲਿਕ ਸਕੂਲ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ। ਹੁਣ ਸਵਾਲ ਇਹ ਖੜਾ ਹੋ ਗਿਆ ਹੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਵ: ਪ੍ਰਕਾਸ਼ ਸਿੰਘ ਬਾਦਲ ਦੀ ਪਰਿਵਾਰਕ ਲੰਬੀ ਸੀਟ ਤੋਂ ਕੌਣ ਉਮੀਦਵਾਰ ਹੋਵੇਗਾ? ਇਹ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਦੇ ਆਏ ਹਨ ਪਰ ਹੁਣ ਉਹਨਾਂ ਵੱਲੋਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਥੇ ਸਵਾਲ ਖੜਾ ਹੁੰਦਾ ਹੈ ਕਿ ਕੀ ਸੁਖਬੀਰ ਬਾਦਲ ਦੋ ਸੀਟਾਂ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਹਨ? ਉਹਨਾਂ ਕਿਹਾ ਕਿ ਗਿੱਦੜਬਾਹਾ ਸਾਡੀ ਪਰਿਵਾਰਿਕ ਸੀਟ ਹੈ, ਜਿਸ ਨੂੰ ਉਹ ਕਦੇ ਵੀ ਨਹੀਂ ਛੱਡਣਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਰ ਤੋਂ ਸਿਆਸਤ ਨੂੰ ਸਰਗਰਮ ਕੀਤਾ ਜਾਵੇਗਾ।

ਇਸ ਦੌਰਾਨ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰਦੀਪ ਸਿੰਘ ਢਿੱਲੋਂ ਸਮੇਤ ਪਾਰਟੀ ਨਾਲ ਵਿਸ਼ਵਾਸਘਾਤ ਕਰਨ ਵਾਲੇ ਲੋਕਾਂ ਨੂੰ ਕਦੇ ਵੀ ਪਾਰਟੀ ਵਿੱਚ ਵਾਪਸ ਨਹੀਂ ਲਿਆ ਜਾਵੇਗਾ ।

Leave a Reply

Your email address will not be published. Required fields are marked *