
ਚੰਡੀਗੜ੍ਹ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਐਲਾਨ ਨਾਲ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨ ਦਿੱਤੇ ਹਨ।
ਦੱਸਣਯੋਗ ਹੈ ਕਿ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ, ਭਾਜਪਾ ਦੇ ਮਨਜੀਤ ਸਿੰਘ ਮੰਨਾ ਅਤੇ ਵਾਰਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।