Breaking News
Smart Media Dashmesh Mohali Walk Smart Media Insurance Point Hardev Singh Ubha

ਗੁਰਦੁਆਰਾ ਅੰਬ ਸਾਹਿਬ ਵਿਖੇ ਪ੍ਰਬੰਧਕੀ ਕੰਪਲੈਕਸ ਦਾ ਲੈਂਟਰ ਪਾਇਆ

ਮੋਹਾਲੀ, 15 ਦਸੰਬਰ, ਮਨਜੀਤ ਸਿੰਘ ਚਾਨਾ : 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸਥਾਨਕ ਗੁਰਦੁਆਰਾ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਲਟਕ ਰਹੇ ਨਵੇਂ ਪ੍ਰਬੰਧਕੀ ਕੰਪਲੈਕਸ ਦੇ ਕੰਮ ਨੂੰ ਬਾਬਾ ਬਲਬੀਰ ਸਿੰਘ ਕਾਰ ਸੇਵਾ ਵਾਲਿਆਂ ਬੀਬੀ ਪਰਮਜੀਤ ਕੋਰ ਲਾਂਡਰਾ ਮੈਂਬਰ ਸ਼੍ਰੋਮਣੀ ਕਮੇਟੀ ਪਰਵਿੰਦਰ ਸਿੰਘ ਸੋਹਾਣਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰਾਂਦ ਦੇ ਸ਼ੁੱਭ ਮੌਕੇ ਇਮਾਰਤ ਦਾ ਲੈਂਟਰ ਪਾਏ ਜਾਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਇਹ ਕੰਮ ਕਮੇਟੀ ਪ੍ਰਧਾਨ ਦੇ ਹੁਕਮਾਂ ਅਨੁਸਾਰ ਆਉਣ ਵਾਲੇ 6 ਮਹੀਨਿਆਂ ਵਿੱਚ ਪੂਰਾ ਕਰਕੇ ਗੁਰਦੁਆਰਾ ਕਮੇਟੀ ਦੇ ਸਪੁਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਲਗਾਤਾਰ ਹੋ ਰਹੇ ਵਿਸਥਾਰ ਅਨੁਸਾਰ ਇਸ ਦੀ ਸਾਂਭ-ਸੰਭਾਲ ਲਈ ਇੱਕ ਹਾਈਟੈੱਕ ਅਤੇ ਅਜੋਕੀਆਂ ਸੁੱਖ ਸਹੂਲਤਾਂ ਨਾਲ ਲੈਸ ਇੱਕ ਵੱਡੇ ਪ੍ਰਬੰਧਕੀ ਕੰਪਲੈਕਸ ਦੀ ਵਡੇਰੀ ਲੋੜ ਸੀ ਜਿਸ ਨਾਲ ਗੁਰਦੁਆਰਾ ਸਾਹਿਬ ਦਾ ਕਾਰਜ ਪ੍ਰਬੰਧ ਸੁਚੱਜੇ ਅਤੇ ਵਿਧੀਬੱਧ ਢੰਗ ਨਾਲ ਚਲਾਇਆ ਜਾ ਸਕੇ। 

ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਇਸ ਪ੍ਰਬੰਧਕੀ ਕੰਪਲੈਕਸ ਦੀ ਕੀਤੀ ਜਾ ਰਹੀ ਨਿਰਮਾਣ ਸੇਵਾ ਵਿੱਚ ਸੰਗਤਾਂ ਨੂੰ ਵੀ ਸ਼ਾਮਲ ਹੋਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕਰਨੀਆਂ ਚਾਹੀਦੀਆਂ ਹਨ। 

ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਸਾਹਿਬ ਦੇ ਮੈਨੇਜਰ ਗਿਆਨੀ ਰਾਜਿੰਦਰ ਸਿੰਘ ਟੌਹੜਾ, ਪ੍ਰਦੀਪ ਸਿੰਘ ਭਾਰਜ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਹਰਦੀਪ ਸਿੰਘ ਤੇ ਇੰਦਰਜੀਤ ਸਿੰਘ ਫੇਜ 1, ਹਰਜੀਤ ਸਿੰਘ ਤੇ ਜਗਦੀਸ਼ ਸਿੰਘ ਫੇਜ 11 ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *