Breaking News
Smart Media Dashmesh Mohali Walk Smart Media Insurance Point Hardev Singh Ubha

‘ਆਪ’ ਨੂੰ ਵੱਡਾ ਝਟਕਾ: 2 ਕੌਂਸਲਰ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਚੋਣ ਤੋਂ ਪਹਿਲਾਂ ਵੱਡੀ ਰਾਜਨੀਤਕ ਹਲਚਲ ਹੋਈ ਹੈ। ਅੱਜ ਆਮ ਆਦਮੀ ਪਾਰਟੀ ਦੇ ਦੋ ਕੌਂਸਲਰ ‘ਝਾੜੂ’ ਛੱਡ ਕੇ ਬੀਜੇਪੀ ‘ਚ ਸ਼ਾਮਿਲ ਹੋ ਗਏ ਹਨ, ਜਿਸ ਸਦਕਾ ਬੀਜੇਪੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਨਾਲ ਭਾਜਪਾ ਕੌਂਸਲਰਾਂ ਦੀ ਗਿਣਤੀ 18 ਹੋ ਗਈ ਹੈ, ਜਦਕਿ ਕਾਂਗਰਸ ਦੇ 6 ਕੌਂਸਲਰ ਹਨ।

ਖਬਰਾਂ ਮੁਤਾਬਕ ਪੂਨਮ ਅਤੇ ਸੁਮਨ ਦੇਵੀ ਨੇ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰਦਿਆਂ, ਭਾਜਪਾ ਦਾ ਪੱਲਾ ਫੜ ਲਿਆ ਹੈ। ਇਹ ਵੀ ਕਿਆਸਰਾਈਆਂ ਹਨ ਕਿ ‘ਆਪ’ ਦੇ ਤਿੰਨ ਹੋਰ ਕੌਂਸਲਰ, ਭਾਜਪਾ ਦੇ ਸੰਪਰਕ ਵਿੱਚ ਹਨ।

ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ।

Leave a Reply

Your email address will not be published. Required fields are marked *