Breaking News
Smart Media Dashmesh Mohali Walk Smart Media Insurance Point Hardev Singh Ubha

CM ਭਗਵੰਤ ਮਾਨ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅੱਗੇ ਅੱਜ ਹੋਣਗੇ ਪੇਸ਼!

ਚੰਡੀਗੜ੍ਹ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਅੱਜ 15 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ। ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲਾਂ 10:30 ਵਜੇ ਦਾ ਟਾਈਮ ਰੱਖਿਆ ਗਿਆ ਸੀ, ਪਰ ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ ਕਾਰਨ ਇਹ ਟਾਈਮ ਬਾਅਦ ਦੁਪਹਿਰ 4 ਵਜੇ ਕਰ ਦਿੱਤਾ ਗਿਆ ਸੀ।। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਬੇਨਤੀ ਕੀਤੀ ਗਈ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਲਈ ਰਾਸ਼ਟਰਪਤੀ ਦੇ ਪ੍ਰੋਗਰਾਮ ਵਿੱਚ ਜਾਣਾ ਛੱਡ ਸਕਦੇ ਹਨ ਪਰ ਉਹ 10 ਵਜੇ ਤੋਂ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਜਾਣਗੇ।

ਦੱਸਣਯੋਗ ਹੈ ਭਾਵੇਂ ਕਿ ਕੱਲ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਟਾਈਮ ਫਾਈਨਲ ਨਹੀਂ ਕੀਤਾ ਗਿਆ ਸੀ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਟਾਈਮ ਫਾਈਨਲ ਹੋ ਗਿਆ ਹੈ ਕਿ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਦਫਤਰ ਵਿਖੇ ਪੇਸ਼ ਹੋਣਗੇ। ਹੁਣ ਇਹ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਮੀਡੀਆ ਨੂੰ ਕਵਰੇਜ਼ ਲਈ ਆਗਿਆ ਦਿੰਦੇ ਹਨ ਜਾਂ ਨਹੀਂ।

Leave a Reply

Your email address will not be published. Required fields are marked *