Breaking News
Smart Media Dashmesh Mohali Walk Smart Media Insurance Point Hardev Singh Ubha

ਜਥੇਦਾਰ ਸਾਹਿਬ ਦਾ ਫ਼ੈਸਲਾ ਸਿਰ ਮੱਥੇ ਪ੍ਰਵਾਨ ਹੋਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 15 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੀ, ਜੋ ਵੀ ਫ਼ੈਸਲਾ ਲੈਣਗੇ ਉਹ ਮੈਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜਕੱਲ੍ਹ ਏ.ਆਈ. ਨਾਲ ਕੁਝ ਵੀ ਕੀਤਾ ਜਾ ਸਕਦਾ ਹੈ, ਇਸ ਦੀ ਕਿਸੇ ਵੀ ਥਾਂ ਤੋਂ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਥੇ ਪੇਸ਼ ਹੋ ਕੇ ਸਕੂਨ ‌ਮਿਲਿਆ ਹੈ ਅਤੇ ਸੰਤੁਸ਼ਟੀ ਹੋਈ ਹੈ।

ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਨਾ ਮੇਰੀ ਹਿੰਮਤ ਹੈ ਤੇ ਨਾ ਹੀ ਮੇਰੀ ਔਕਾਤ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜ ਸਿੰਘ ਸਹਿਬਾਨ ਦੀ ਮੀਟਿੰਗ ਹੋਵੇਗੀ ਤੇ ਉਸ ਵਿਚ ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *