Breaking News
Smart Media Dashmesh Insurance Point

ਸਿੱਖਿਆ ਬੋਰਡ ਵਲੋਂ 8ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ 

ਮੋਹਾਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।

ਬੋਰਡ ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੋਵੇਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *