Breaking News
Smart Media Dashmesh Mohali Walk Smart Media Insurance Point Hardev Singh Ubha

ਏ.ਡੀ.ਸੀ. ਵੱਲੋਂ ਗਣਤੰਤਰ ਦਿਵਸ ਦੇ ਸੁਚਾਰੂ ਆਯੋਜਨ ਲਈ ਵੱਖ-ਵੱਖ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਐਸ.ਏ.ਐਸ. ਨਗਰ, 22 ਜਨਵਰੀ, ਅਮਨਦੀਪ ਸਿੰਘ :

ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮਾਗਮ ਦੀਆਂ ਤਿਆਰੀਆਂ ਅਤੇ ਸੌਂਪੀਆਂ ਗਈਆਂ ਡਿਊਟੀਆਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਮਾਗਮ ਦੇ ਸੁਚਾਰੂ, ਸਫ਼ਲ ਅਤੇ ਸ਼ਾਨਦਾਰ ਆਯੋਜਨ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਵਚਨਬੱਧਤਾ ਨਾਲ ਨਿਭਾਏ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਸ਼ਾਨ ਵਧਾਉਣਗੇ, ਜਦੋਂ ਕਿ ਸਮਾਗਮ ਦੀ ਅੰਤਿਮ ਰਿਹਰਸਲ 24 ਜਨਵਰੀ ਨੂੰ ਸਵੇਰੇ 9:00 ਵਜੇ ਕਰਵਾਈ ਜਾਵੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਸਮੇਤ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *