Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਦੇ ਸਮੂਹ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 26 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਗਣਤੰਤਰ ਦਿਵਸ ਦੇ ਜਸ਼ਨਾਂ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਭਲਕੇ 27 ਜਨਵਰੀ ਨੂੰ ਪੰਜਾਬ ਭਰ ‘ਚ ਸਾਰੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਮੌਕੇ ਸਕੂਲਾਂ ਵਿੱਚ ਕਰਵਾਏ ਗਏ ਸਮਾਰੋਹਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੱਕ ਸਖ਼ਤ ਮਿਹਨਤ ਕੀਤੀ। ਇਸ ਮਿਹਨਤ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ’ਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਛੁੱਟੀ ਸਬੰਧੀ ਐਲਾਨ ਕੀਤਾ।

ਇਸ ਐਲਾਨ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ ਜਦਿਕ ਸੂਬੇ ਦੇ ਸਾਰੇ ਸਕੂਲ 28 ਜਨਵਰੀ ਤੋਂ ਮੁੜ ਆਪਣੇ ਆਮ ਵਾਂਗ ਸਮੇਂ ਅਨੁਸਾਰ ਖੁੱਲ੍ਹਣਗੇ।

Leave a Reply

Your email address will not be published. Required fields are marked *