Breaking News
Smart Media Dashmesh Insurance Point

ਗਣਤੰਤਰ ਦਿਵਸ ਪਰੇਡ ਦੌਰਾਨ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੀ ਝਾਕੀ ਪ੍ਰਦਰਸ਼ਿਤ

ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ: ਮੁੱਖ ਮੰਤਰੀ

ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਕੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ। ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਪਰੇਡ ਵਿਖੇ ਪ੍ਰਦਰਸ਼ਿਤ ਕੀਤੀ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਅਤੇ ਨਿਆਂ ਦਾ ਇੱਕ ਸਥਾਈ ਪ੍ਰਮਾਣ ਹੈ ਅਤੇ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *