Breaking News
Smart Media Dashmesh Insurance Point

ਜ਼ਿਲ੍ਹਾ ਸਿਹਤ ਵਿਭਾਗ ਨੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਕੁਸ਼ਟ ਰੋਗ ਦਾ ਰੋਗ ਹੋਰਨਾਂ ਬੀਮਾਰੀਆਂ ਵਾਂਗ ਇਲਾਜਯੋਗ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ, ਪੰਜਾਬੀ ਦੁਨੀਆ ਬਿਊਰੋ : 

ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ ਕੁਸ਼ਟ ਰੋਗ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਚ ਜਾਗਰੂਕਤਾ ਰੈਲੀ ਕੱਢੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸਿਵਲ ਸਰਜਨ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਰੈਲੀ ਦਾ ਮਕਸਦ ਲੋਕਾਂ ਨੂੰ ਕੁਸ਼ਟ ਰੋਗ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਕੁੁਝ ਲੋਕ ਸਮਝਦੇ ਹਨ ਕਿ ਕੁਸ਼ਟ ਰੋਗ ਛੂਆ-ਛਾਤ ਵਾਲਾ ਰੋਗ ਹੈ ਅਤੇ ਕੁਸ਼ਟ ਰੋਗ ਪੀੜਤਾਂ ਕੋਲੋਂ ਦੂਰ ਰਹਿਣਾ ਚਾਹੀਦਾ, ਪਰ ਇਹ ਗ਼ਲਤ ਧਾਰਨਾ ਹੈ ਕਿਉਂਕਿ ਇਹ ਛੂਤ ਦਾ ਰੋਗ ਨਹੀਂ ਹੈ ਅਤੇ ਇਸ ਬੀਮਾਰੀ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਇਹੋ ਸੁਨੇਹਾ ਦੇਣਾ ਹੈ ਕਿ ਕੋਹੜ ਪੀੜਤ ਲੋਕ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਰੈਲੀ ਵਿਚ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਨਾਹਰੇ ਲਾਉਂਦਿਆਂ ਲੋਕਾਂ ਨੂੰ ਕੁਸ਼ਟ ਰੋਗ ਬਾਰੇ ਜਾਣਕਾਰੀ ਦਿਤੀ।

ਚਮੜੀ ਰੋਗਾਂ ਦੇ ਮਾਹਰ ਡਾ. ਜੈਯਤੀ ਬੱਤਰਾ ਨੇ ਕੁਸ਼ਟ ਰੋਗ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਪੀੜਤਾਂ ਨੂੰ ਸਾਵਧਾਨੀ ਜ਼ਰੂਰ ਵਰਤਣੀ ਚਾਹੀਦੀ ਹੈ ਜਿਵੇਂ ਪੀੜਤਾਂ ਨੂੰ ਅਪਣੇ ਹੱਥ ਗਰਮ ਭਾਂਡਿਆਂ ਜਾਂ ਹੋਰ ਗਰਮ ਚੀਜ਼ਾਂ ਤੋਂ ਦੂਰ ਰਖਣੇ ਚਾਹੀਦੇ ਹਨ, ਪੈਰਾਂ ਵਿਚ ਜੁੱਤੀ ਪਾਉਣੀ ਚਾਹੀਦੀ ਹੈ, ਪੌਸ਼ਟਿਕ ਖ਼ੁਰਾਕ ਖਾਣੀ ਚਾਹੀਦੀ ਹੈ। ਕੁਸ਼ਟ ਰੋਗ ਦੇ ਬਾਰੇ ਛੇਤੀ ਪਤਾ ਲੱਗ ਜਾਣ ’ਤੇ ਇਸ ਦਾ ਇਲਾਜ ਸੌਖਾ ਹੋ ਜਾਂਦਾ ਹੈ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਬੀਮਾਰੀ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। 

ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ. ਚੀਮਾ, ਡਾ. ਪਰਮਿੰਦਰਜੀਤ ਸਿੰਘ, ਡਾ. ਰਾਜਮਮਿਤਾ ਭੱਟਾਚਾਰਜੀ, ਡਾ. ਮਨੀਸ਼ ਗੁਪਤਾ, ਡਾ. ਸ਼ਾਲਿਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਐਨ.ਐਸ.ਐਸ. ਗੁਰਜਿੰਦਰ ਸਿੰਘ ਆਦਿ ਮੌਜੂੂਦ ਸਨ।

Leave a Reply

Your email address will not be published. Required fields are marked *