Breaking News
Smart Media Dashmesh Insurance Point

ਮੋਹਾਲੀ ਵਿਚ ‘ਚਾਈਨਾ ਡੋਰ’ ਦੀ ਖਰੀਦ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ

ਇਹ ਪਾਬੰਦੀ 24 ਜਨਵਰੀ 2026 ਤੋਂ 23 ਮਾਰਚ 2026 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਮੋਹਾਲੀ, 30 ਜਨਵਰੀ, ਅਮਨਦੀਪ ਸਿੰਘ : 

ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਦੀ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ।

ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਨੇ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਪਤੰਗਬਾਜ਼ੀ ਦੌਰਾਨ ਲੋਕਾਂ ਦੇ ਹੱਥਾਂ ਅਤੇ ਉਂਗਲੀਆਂ ਦੇ ਕੱਟੇ ਜਾਣ, ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ੍ਹ ਅਤੇ ਕੰਨਾਂ ਨੂੰ ਗੰਭੀਰ ਚੋਟਾਂ ਲੱਗਣ ਅਤੇ ਉੱਡਦੇ ਪੰਛੀਆਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਇਨ੍ਹਾਂ ਖ਼ਤਰਿਆਂ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਇਹ ਪਾਬੰਦੀ ਮਿਤੀ 24 ਜਨਵਰੀ 2026 ਤੋਂ 23 ਮਾਰਚ 2026 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹੇਗੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚਾਈਨਾ ਡੋਰ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *