
ਮੰਗਾਂ ਸਬੰਧੀ ਵਫ਼ਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ
ਸ੍ਰੀ ਮੁਕਤਸਰ ਸਾਹਿਬ. 13 ਫਰਵਰੀ, ਪੰਜਾਬੀ ਦੁਨੀਆ ਬਿਊਰੋ :
ਪੰਚਾਇਤ ਅਫਸਰ ਐਸੋਸੀਏਸ਼ਨ ਵੱਲੋਂ ਮੀਟਿੰਗ ਕਰਕੇ ਜਸਵਿੰਦਰ ਸਿੰਘ ਭਾਗਸਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ।
ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਵਿਚਾਰ ਪ੍ਰਗਟ ਕੀਤੇ ਅਤੇ ਇਸ ਉਪਰੰਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਸੂਬਾ ਪ੍ਰਧਾਨ ਜਸਵਿੰਦਰ ਸਿੰਘ ਭਾਗਸਰ ਤੋਂ ਇਲਾਵਾ ਮਨਦੀਪ ਸਿੰਘ ਦਰਦੀ ਚੇਅਰਮੈਨ, ਰਣਜੀਤ ਸਿੰਘ ਖਹਿਰਾ ਸੀਨੀਅਰ ਮੀਤ ਪ੍ਰਧਾਨ, ਹਰਜੀਤ ਸਿੰਘ ਸਮਰਾਲਾ ਜਨਰਲ ਸਕੱਤਰ, ਸੁਖਰਾਜ ਸ਼ਰਮਾ ਮੀਤ ਪ੍ਰਧਾਨ, ਗੁਰਮੇਲ ਸਿੰਘ ਬਰਨਾਲਾ ਖਜ਼ਾਨਚੀ, ਸੁਖਬੀਰ ਸਿੰਘ ਪ੍ਰੈਸ ਸਕੱਤਰ, ਓਕਾਰ ਸਿੰਘ ਸਕੱਤਰ ਅਤੇ ਸੁਖਜਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਲਾਹਕਾਰ ਚੁਣਿਆ ਗਿਆ।
ਇਸ ਮੌਕੇ ਪੰਚਾਇਤ ਅਫਸਰ ਐਸੋਸੀਏਸ਼ਨ ਦੇ ਨਵ ਨਿਯੁਕਤ ਪ੍ਰਧਾਨ ਜਸਵਿੰਦਰ ਸਿੰਘ ਭੱਟੀ ਭਾਗਸਰ ਨੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਉਪਰੰਤ ਐਸੋਸੀਏਸ਼ਨ ਦਾ ਵਫਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ, ਜਿਸ ਵਿੱਚ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਡਾਇਰੈਕਟਰ ਨੂੰ ਜਾਣੂ ਕਰਵਾਇਆ ਗਿਆ।