Breaking News
Dashmesh GS Electricals Verka Smart Media Insurance Point Tav Prasad

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਾਤ

ਸਪੈਸ਼ਲ ਡੀਜੀਪੀ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

21 ਪਾਰਕਿੰਗਾਂ ‘ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਚੰਡੀਗੜ੍ਹ, 26 ਫਰਵਰੀ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ ਸਾਲਾਨਾ ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ।

Leave a Reply

Your email address will not be published. Required fields are marked *