Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਘਰ-ਘਰ ਪਹੁੰਚਾਏ ਜਾਣ ਲਈ ਯਤਨ ਜਾਰੀ : ਕੁਲਵੰਤ ਸਿੰਘ

ਵਿਧਾਇਕ ਨੇ ਕਾਰਡ ਬਣਾਉਣ ਵਾਲੇ ਕੈਂਪਾਂ ਦਾ ਕੀਤਾ ਦੌਰਾ

ਐਸ.ਏ.ਐਸ. ਨਗਰ, 28 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਵੱਡੇ ਪੱਧਰ ‘ਤੇ ਰਜਿਸਟਰੇਸ਼ਨ ਕੈਂਪ ਲਗਾ ਕੇ ਆਮ ਲੋਕਾਂ ਤੱਕ ਇਸ ਦ ਲਾਭ ਪਹੁੰਚਾਇਆ ਜਾ ਰਿਹਾ ਹੈ।

ਇਹ ਪ੍ਰਗਟਾਵਾ ਸੈਕਟਰ-82 ਸਥਿਤ ਮਾਰਬੇਲਾ ਗਰੈਂਡ ਸੋਸਾਇਟੀ ਵਿਖੇ ਲੱਗੇ ਕੈਂਪ ਦਾ ਜਾਇਜ਼ਾ ਲੈਂਦਿਆਂ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ। ਕਿਹਾ ਕਿ ਲੋਕਾਂ ਤੱਕ ਯੋਜਨਾ ਦੇ ਲਾਭ ਪਹੁੰਚਾਉਣ ਲਈ ਸਰਕਾਰੀ ਵਿਭਾਗਾਂ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਘਰ-ਘਰ ਜਾ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਕੈਂਪਾਂ ਰਾਹੀਂ ਮੌਕੇ ‘ਤੇ ਹੀ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਹੇਠ ਹਜ਼ਾਰਾਂ ਪਰਿਵਾਰਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਗਰੀਬ ਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਾਪਤ ਹੋ ਰਹੀ ਹੈ।

ਵਿਧਾਇਕ ਨੇ ਕਿਹਾ, “ਸਾਡਾ ਮਕਸਦ ਹੈ ਕਿ ਹਲਕੇ ਦਾ ਕੋਈ ਵੀ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਲਈ ਵੱਖ-ਵੱਖ ਥਾਵਾਂ ‘ਤੇ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।”ਮੋਹਾਲੀ ਹਲਕੇ ਵਿੱਚ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਵਾਈ। ਵਿਧਾਇਕ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਸਧਾਰਨ ਅਤੇ ਪਾਰਦਰਸ਼ੀ ਰੱਖੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਧੰਨਵਾਦ ਕੀਤਾ ਜੋ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰ ਕੇ ਰਜਿਸਟਰ ਕਰ ਰਹੀਆਂ ਹਨ।

ਇਸ ਮੌਕੇ ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਆਰ.ਪੀ. ਸ਼ਰਮਾ ਬਲਾਕ ਪ੍ਰਧਾਨ, ਹਰਪਾਲ ਸਿੰਘ ਚੰਨਾ ਬਲਾਕ ਪ੍ਰਧਾਨ, ਡਾ. ਕੁਲਦੀਪ ਸਿੰਘ ਹਲਕਾ ਕੋਆਰਡੀਨੇਟਰ ਬੀ.ਸੀ. ਵਿੰਗ, ਵਿਕਰਮ ਸਿੰਘ ਸੰਧੂ, ਨੀਲਮ ਨੰਦਵਾਨੀ, ਨੀਰਜ ਕੁਮਾਰ, ਨਸੀਬ ਸਿੰਘ ਸੰਧੂ, ਦਿਨੇਸ਼ ਜਿੰਦਲ, ਅਮਨ ਗੁਜਰਾਲ, ਸ਼ਵੇਤਾ, ਅਮਨ ਮਲਿਕ, ਹਰਿੰਦਰ ਪਾਲ ਸਿੰਘ ਮਾਨ, ਗੁਰੂ ਦੱਤ ਸਿੰਘ ਸਿਧਵਾਨੀ, ਜਸਪਾਲ ਸਿੰਘ, ਗੁਰਿੰਦਰ ਸਿੰਘ ਭੱਟੀ, ਮਨਜੀਤ ਸਿੰਘ ਅਤੇ ਕਰਨਲ ਜਸਵੰਤ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *