Breaking News
Dashmesh GS Electricals Verka Smart Media Insurance Point Tav Prasad

ਅਮਿਤ ਸ਼ਾਹ ਦੀ ਮੋਗਾ ‘ਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਪੰਜਾਬ ਦੀ ਰਾਜਨੀਤੀ ਤੇ ਵਿਕਾਸ ਨੂੰ ਨਵੀਂ ਸੇਧ ਦੇਵੇਗੀ: ਉੱਭਾ

ਮੋਹਾਲੀ, 6 ਮਾਰਚ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ (ਪੰਜਾਬ) ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਪੰਜਾਬ ਦੀ ਰਾਜਨੀਤੀ ਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਦੀਆਂ ਨਜ਼ਰਾਂ ਵੀ ਇਸ ਮਹੱਤਵਪੂਰਨ ਰੈਲੀ ਉੱਤੇ ਟਿਕੀਆਂ ਹੋਈਆਂ ਹਨ ਅਤੇ ਲੋਕ ਇਸਨੂੰ ਪੰਜਾਬ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਮੋੜ ਵਜੋਂ ਦੇਖ ਰਹੇ ਹਨ।

ਉੱਭਾ ਨੇ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ ਅਤੇ ਸੂਬੇ ਦੇ ਵਿਕਾਸ ਲਈ ਨਵੀਆਂ ਉਮੀਦਾਂ ਜਨਮ ਲੈਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਭਾਜਪਾ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਆਰਥਿਕ ਚੁਣੌਤੀਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਪ੍ਰਸੰਗ ਵਿੱਚ ਭਾਜਪਾ ਹੀ ਇੱਕ ਅਜਿਹੀ ਰਾਜਨੀਤਿਕ ਤਾਕਤ ਹੈ ਜੋ ਪੰਜਾਬ ਨੂੰ ਸਥਿਰਤਾ, ਵਿਕਾਸ ਅਤੇ ਖੁਸ਼ਹਾਲੀ ਦੀ ਦਿਸ਼ਾ ਵਿੱਚ ਅੱਗੇ ਲੈ ਜਾ ਸਕਦੀ ਹੈ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਦੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਲਿਖੇਗੀ। ਉਨ੍ਹਾਂ ਭਾਜਪਾ ਦੇ ਸਾਰੇ ਕਾਰਕੁਨਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸਨੂੰ ਕਾਮਯਾਬ ਬਣਾਓ।

Leave a Reply

Your email address will not be published. Required fields are marked *