Breaking News
Dashmesh GS Electricals Verka Smart Media Insurance Point Tav Prasad

ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਕਾਲੀ ਦਲ ‘ਚ ਮੁੜ ਹੋਏ ਸ਼ਾਮਲ

ਰਾਜਪੁਰਾ, 1 ਮਈ, ਪੰਜਾਬੀ ਦੁਨੀਆ ਬਿਊਰੋ:

ਇਲਾਕੇ ਦੇ ਨਾਮਵਰ ਸਿੱਖ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁਕ ਪੇਜ਼ ਉਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘‘ਮੈਨੂੰ ਖ਼ੁਸ਼ੀ ਹੈ ਕਿ ਰਾਜਪੁਰਾ ਤੋਂ ਮੇਰੇ ਮਿੱਤਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਜੀ ਗੜ੍ਹੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ।

ਇਸ ਦੌਰਾਨ ਇਲਾਕੇ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਥੂਹਾ, ਭਗਵੰਤ ਸਿੰਘ ਬੂਟਾ ਸਿੰਘ ਵਾਲਾ, ਕੁਲਬੀਰ ਸਿੰਘ ਹਾਸਮਪੁਰ, ਕੁਲਦੀਪ ਸਿੰਘ ਮਨੌਲੀ ਸੂਰਤ ਆਦਿ ਆਗੂਆਂ ਨੇ ਸ. ਸੁਰਜੀਤ ਸਿੰਘ ਗੜ੍ਹੀ ਵਲੋਂ ਅਕਾਲੀ ਦਲ ਵਿੱਚ ਘਰ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਪਾਰਟੀ ਨੂੰ ਇਲਾਕੇ ਵਿੱਚ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *