Breaking News
Smart Media Dashmesh Insurance Point

ਪੱਛਮੀ ਬੰਗਾਲ, ਅਸਾਮ, ਕੇਰਲ, ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਚੋਣਾਂ ਦਾ ਐਲਾਨ

ਪੱਛਮੀ ਬੰਗਾਲ ਵਿੱਚ ਦੋ ਪੜਾਵਾਂ 23 ਤੇ 29 ਅਪ੍ਰੈਲ ਨੂੰ ਪੈਣਗੀਆਂ ਵੋਟਾਂ

ਚੋਣਾਂ ਦੀ ਗਿਣਤੀ 4 ਮਈ, 2026 ਨੂੰ ਹੋਵੇਗੀ

ਨਵੀਂ ਦਿੱਲੀ/ਚੰਡੀਗੜ੍ਹ, 15 ਮਾਰਚ, ਪੰਜਾਬੀ ਦੁਨੀਆ ਬਿਊਰੋ:

ਭਾਰਤੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਅਸਾਮ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਪੱਛਮੀ ਬੰਗਾਲ ਵਿੱਚ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ, ਜਦਕਿ ਬਾਕੀ ਸਾਰੇ ਰਾਜਾਂ – ਅਸਾਮ, ਕੇਰਲ, ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਚੋਣਾਂ ਇੱਕ ਹੀ ਪੜਾਅ ਵਿੱਚ ਹੋਣਗੀਆਂ।

ਚੋਣਾਂ ਦੇ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਚੋਣਾਂ ਵਾਲੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ।

ਉਹਨਾਂ ਕਿਹਾ ਕਿ ਅਸਾਮ, ਕੇਰਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ 9 ਅਪ੍ਰੈਲ, 2026 ਨੂੰ ਵੋਟਾਂ ਪੈਣਗੀਆਂ। ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਚੋਣਾਂ ਹੋਣਗੀਆਂ। ਚੋਣਾਂ ਦਾ ਪਹਿਲਾ ਪੜਾਅ 23 ਅਪ੍ਰੈਲ, 2026 ਨੂੰ ਪੱਛਮੀ ਬੰਗਾਲ ਵਿੱਚ ਅਤੇ ਦੂਜਾ ਪੜਾਅ 29 ਅਪ੍ਰੈਲ, 2026 ਨੂੰ ਹੋਵੇਗਾ। ਇਨ੍ਹਾਂ ਸਾਰੀਆਂ ਚੋਣਾਂ ਦੀ ਗਿਣਤੀ 4 ਮਈ, 2026 ਨੂੰ ਹੋਵੇਗੀ।

Leave a Reply

Your email address will not be published. Required fields are marked *