Breaking News
Smart Media Dashmesh Mohali Walk Smart Media Insurance Point Hardev Singh Ubha

ਮੁੱਲਾਂਪੁਰ ਸਟੇਡੀਅਮ ਵਿਖੇ IPL ਮੈਚਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗ

ਮੋਹਾਲੀ, 19 ਮਾਰਚ, ਪੰਜਾਬੀ ਦੁਨੀਆ ਬਿਊਰੋ :

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਵੱਲੋਂ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਸਥਿਤ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਣ ਵਾਲੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਮੈਚਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਆਈ.ਪੀ.ਐਲ ਮੈਚ 31 ਮਾਰਚ ਅਤੇ 11 ਅਪ੍ਰੈਲ, 2026 ਨੂੰ ਖੇਡੇ ਜਾਣਗੇ। ਉਨ੍ਹਾਂ ਕਿਹਾ ਕਿ ਦਰਸ਼ਕਾਂ ਦੀ ਸੰਭਾਵਿਤ ਵੱਡੀ ਆਮਦ ਨੂੰ ਦੇਖਦੇ ਹੋਏ ਸਭ ਸੰਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪਾਰਕਿੰਗ, ਜਨਤਕ ਸੁਵਿਧਾਵਾਂ ਅਤੇ ਸਟੇਡੀਅਮ ਦੇ ਅੰਦਰ ਅਤੇ ਬਾਹਰ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।

ਏ.ਡੀ.ਸੀ. (ਜ) ਨੇ ਆਯੋਜਕਾਂ ਨੂੰ ਨਿਰਦੇਸ਼ ਦਿੱਤੇ ਕਿ ਸਟੇਡੀਅਮ ਤੋਂ ਬਾਹਰ ਯੋਗ ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਜਾਣ ਤਾਂ ਜੋ ਜ਼ਿਲ੍ਹਾ ਪੁਲਿਸ ਵੱਲੋਂ ਵਾਹਨਾਂ ਦੀ ਸੁਚੱਜੀ ਪਾਰਕਿੰਗ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪਾਰਕਿੰਗ ਸਥਾਨਾਂ ਦੇ ਨੇੜੇ ਮੋਬਾਈਲ ਟਾਇਲਟ ਅਤੇ ਯੂਰੀਨਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ।ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਫਾਇਰ ਅਫ਼ਸਰ ਨੂੰ ਸਟੇਡੀਅਮ ਦੇ ਅੰਦਰ ਅੱਗ ਬੁਝਾਉਣ ਵਾਲੇ ਸਾਜ਼ੋ-ਸਾਮਾਨ ਅਤੇ ਪ੍ਰਣਾਲੀ ਦੀ ਪੂਰੀ ਜਾਂਚ ਕਰਨ ਲਈ ਕਿਹਾ ਗਿਆ। ਗਮਾਡਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਸਟੇਡੀਅਮ ਤੱਕ ਜਾਣ ਵਾਲੀਆਂ ਸੜਕਾਂ ਦੀ ਸੰਭਾਲ ਅਤੇ ਮੁਰੰਮਤ ਯਕੀਨੀ ਬਣਾਉਣ ਦੇ ਨਾਲ ਨਾਲ ਇਮਾਰਤ ਅਤੇ ਬੈਠਣ ਦੇ ਪ੍ਰਬੰਧਾਂ ਦੀ ਸੁਰੱਖਿਆ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ।

ਉਨ੍ਹਾਂ ਇਹ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਸਾਰੇ ਲਾਜ਼ਮੀ ਪ੍ਰਬੰਧ ਅਤੇ ਜਾਂਚਾਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਹੀ ਮੁਕੰਮਲ ਕੀਤੀਆਂ ਜਾਣ ਅਤੇ ਲੋੜੀਂਦੇ ਸੁਰੱਖਿਆ ਅਤੇ ਫਿਟਨੈੱਸ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ।

ਇਸ ਮੀਟਿੰਗ ਵਿੱਚ ਗਮਾਡਾ ਦੇ ਏ ਸੀ ਏ ਅਮਰਿੰਦਰ ਸਿੰਘ ਮੱਲ੍ਹੀ, ਅਸਿਸਟੈਂਟ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਐਸ.ਡੀ.ਐਮ ਖਰੜ ਗੁਰਮੀਤ ਸਿੰਘ, ਐਸ.ਪੀ ਐਸ.ਏ.ਐਸ ਨਗਰ ਰਮਨਦੀਪ ਸਿੰਘ, ਸਿਵਲ ਸਰਜਨ ਦਫ਼ਤਰ ਤੋਂ ਡਾ. ਹਰਮਨ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਕਿੰਗਜ਼ ਫ੍ਰੈਂਚਾਈਜ਼ੀ ਦੇ ਨੁਮਾਇੰਦੇ, ਕੇ.ਪੀ.ਐਚ ਡ੍ਰੀਮ ਕ੍ਰਿਕਟ ਪ੍ਰਾਈਵੇਟ ਲਿਮਟਿਡ, ਚੰਡੀਗੜ੍ਹ ਦੇ ਅਧਿਕਾਰੀ ਅਤੇ ਸਟੇਡੀਅਮ ਦੇ ਸੀ.ਈ.ਓ ਵੀ ਮੌਜੂਦ ਸਨ।

Leave a Reply

Your email address will not be published. Required fields are marked *