Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਮਾਨ ਨੇ ਹਰਪਾਲ ਚੀਮਾ ਨੂੰ ਟਰਾਂਸਪੋਰਟ ਤੇ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪਿਆ

ਚੰਡੀਗੜ੍ਹ, 24 ਮਾਰਚ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬੀ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਬੀਤੇ ਦਿਨੀਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟ੍ਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ, ਜਦਕਿ ਐਨਆਰਆਈ ਮਾਮਲਿਆਂ ਦੇ ਮੰਤਰੀ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪ ਦਿੱਤਾ ਗਿਆ ਹੈ। ਇਹ ਦੋਵੇਂ ਹੀ ਵਿਭਾਗ ਪਹਿਲਾਂ ਲਾਲਜੀਤ ਸਿੰਘ ਭੁੱਲਰ ਕੋਲ ਸਨ।

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ਵਿਚ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੀ ਕਿਉਂ ਨਾ ਹੋਵੇ।

Leave a Reply

Your email address will not be published. Required fields are marked *