Breaking News
Smart Media Dashmesh Mohali Walk Smart Media Insurance Point Hardev Singh Ubha

ਵਿਧਾਇਕ ਕੁਲਵੰਤ ਸਿੰਘ ਨੇ ਰਿਸ਼ੀ ਅਪਾਰਟਮੈਂਟ, ਸੈਕਟਰ-70 ਵਿਖੇ ਓਪਨ ਜਿੰਮ ਦਾ ਕੀਤਾ ਉਦਘਾਟਨ

ਮੋਹਾਲੀ, 28 ਮਾਰਚ, ਪੰਜਾਬੀ ਦੁਨੀਆ ਬਿਊਰੋ:

ਰਿਸ਼ੀ ਅਪਾਰਟਮੈਂਟ, ਸੈਕਟਰ-70 ਮੋਹਾਲੀ ਵਿਖੇ ਲਗਭਗ ਪੰਜ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਓਪਨ ਜਿਮ ਦਾ ਉਦਘਾਟਨ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੀ ਚੇਅਰਪਰਸਨ ਮਿਸ ਪ੍ਰਭਜੋਤ ਕੌਰ ਨੇ ਸਾਂਝੇ ਤੌਰ ‘ਤੇ ਜਿਮ ਦਾ ਉਦਘਾਟਨ ਕੀਤਾ, ਜਦਕਿ ਕੌਂਸਲਰ ਸ. ਸੁਖਦੇਵ ਸਿੰਘ ਪਟਵਾਰੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਬੋਲਦੇ ਹੋਏ ਸ. ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਓਪਨ ਜਿਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਦੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ।

ਮੈਡਮ ਪ੍ਰਭਜੋਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਲੋਕ ਭਲਾਈ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਕੌਂਸਲਰ ਸ. ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਇਹ ਜਿਮ ਉਨ੍ਹਾਂ ਦੇ ਲਗਾਤਾਰ ਯਤਨਾਂ ਨਾਲ ਸੰਭਵ ਹੋਇਆ ਹੈ ਅਤੇ ਇਲਾਕੇ ਦੇ ਵਿਕਾਸ ਲਈ ਉਹ ਅੱਗੇ ਵੀ ਇਸ ਤਰ੍ਹਾਂ ਦੇ ਕੰਮ ਜਾਰੀ ਰੱਖਣਗੇ।

ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸ. ਸਤਪਾਲ ਸਿੰਘ ਘੁੰਮਣ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ।ਅੰਤ ਵਿੱਚ ਰਿਸ਼ੀ ਅਪਾਰਟਮੈਂਟ ਓਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਅਤੇ ਰਿਹਾਇਸ਼ੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਜੀ.ਐਸ. ਸੇਠੀ, ਰੂਪਇੰਦਰ ਸਿੰਘ ਸਰਾਓ, ਹਰਪ੍ਰੀਤ ਸਿੰਘ, ਪੁਨੀਤ ਭਾਰਦਵਾਜ, ਤਜਿੰਦਰ ਸਿੰਘ ਕੁਲਾਰ, ਸੁਨੀਤਾ ਟਿੱਕੂ, ਇੰਦਰਾਵਤੀ ਚੋਬੇ, ਸੁਖਵਿੰਦਰ ਕੌਰ, ਸਿੰਮੀ ਬਖਸ਼ੀ, ਸੰਦੀਪ ਕੌਰ, ਸੁਨੀਤਾ ਗਰਗ, ਸਵਰਨਜੀਤ ਸ਼ਰਮਾ, ਦਰਸ਼ਨ ਸਿੰਘ ਮਲਵਈ, ਐਚ. ਐਸ. ਬੈਂਸ, ਰਕੇਸ਼ ਕੌਂਸਲ, ਜੀ. ਪੀ. ਐਸ. ਸੰਧੂ ਅਤੇ ਜਸਵੰਤ ਸਿੰਘ ਲਹਿਰਾ,‌ ਵਰੁਣ ਪਾਹਵਾ, ਵਿਕਰਮ ਭੱਟ, ਵੀ ਡੀ ਸਿੰਗਲਾ, ਮੁਕੁਲ ਪਾਉਲ, ਜਸਬੀਰ ਸਿੰਘ, ਇਕਬਾਲ ਕੌਰ ਪਰਮਜੀਤ ਸਿੰਘ ਚੀਮਾ ਸਮੇਤ ਹੋਰ ਵੀ ਕਈ ਸ਼ਖਸੀਅਤਾਂ ਮੌਜੂਦ ਸਨ।

Leave a Reply

Your email address will not be published. Required fields are marked *